ਮੁੱਖ ਮੰਤਰੀ ਦਾ ਬਠਿੰਡਾ ਦੌਰਾ ਸ਼ਹਿਰ ਦੀ ਤਰੱਕੀ ਲਈ ਲਾਹੇਵੰਦ: ਮਨਪ੍ਰੀਤ

* ਵਿੱਤ ਮੰਤਰੀ ਨੇ ਹਲਕੇ ਦੇ ਵਿਕਾਸ ਲਈ ਵੰਡੇ ਗਰਾਂਟਾਂ ਦੇ ਚੈੱਕ * ਨੁੱਕੜ ਮੀਟਿੰਗਾਂ ਕਰਕੇ ਸੁਣੀਆਂ ਲੋਕਾਂ ਦੀਆਂ ਤਕਲੀਫਾਂ

ਮੁੱਖ ਮੰਤਰੀ ਦਾ ਬਠਿੰਡਾ ਦੌਰਾ ਸ਼ਹਿਰ ਦੀ ਤਰੱਕੀ ਲਈ ਲਾਹੇਵੰਦ: ਮਨਪ੍ਰੀਤ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਕ ਜਨਤਕ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ।

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 16 ਅਕਤੂਬਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਦੂਜੇ ਦਿਨ ਵੀ ਬਠਿੰਡਾ ਦੌਰੇ ’ਤੇ ਰਹੇ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਠਿੰਡਾ ਦੌਰੇ ਨੂੰ ਸ਼ਹਿਰ ਦੀ ਤਰੱਕੀ ਲਈ ਲਾਹੇਵੰਦ ਦੱਸਦਿਆਂ, ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਆਉਂਦੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਹੋਰ ਪ੍ਰਾਜੈਕਟ ਵੀ ਉਲੀਕੇ ਜਾਣਗੇ, ਜਿਸ ਨਾਲ ਸ਼ਹਿਰ ਦੀ ਰੌਣਕ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਜੋ ਵਾਅਦੇ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਸ਼ਹਿਰ ਦੀ ਤਰੱਕੀ ਤੇ ਹਰ ਵਾਰਡ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਮਨ ਨੂੰ ਸੰਤੁਸ਼ਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਰਹਿੰਦੇ ਕੰਮ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ ਅਤੇ ਹਰ ਵਰਗ ਦੀ ਤਰੱਕੀ ਲਈ ਸਰਕਾਰ ਵਚਨਬੱਧ ਹੈ।

ਇਸ ਦੌਰਾਨ ਸ੍ਰੀ ਬਾਦਲ ਨੇ ਆਪਣੇ ਹਲਕੇ ਦੇ ਸ਼ਹਿਰ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹਦਿਆਂ ਹਜੂਰਾ-ਕਪੂਰਾ ਕਲੋਨੀ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਲਈ ਕਮਿਊਨਿਟੀ ਐਂਡ ਡਿਵੈਲਪਮੈਂਟ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਨੂੰ ਸੱਤ ਲੱਖ ਰੁਪਏ, ਡੀਏਵੀ ਕਾਲਜ ਵਿੱਚ ਬਾਸਕਟਬਾਲ ਕੋਰਟ ਬਣਾਉਣ ਲਈ ਤਿੰਨ ਲੱਖ ਰੁਪਏ, ਏਸੀ ਮਾਰਕੀਟ ਲਈ 14 ਲੱਖ ਰੁਪਏ ਅਤੇ ਮੁਰੰਮਤ ਲਈ ਨੌਂ ਲੱਖ ਰੁਪਏ, ਗੀਤਾ ਭਵਨ ਮਹਿਣਾ ਚੌਕ ਵਿੱਚ ਲੰਗਰ ਹਾਲ ਦੇ ਨਿਰਮਾਣ ਲਈ 10 ਲੱਖ ਰੁਪਏ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਆਵਾ ਬਸਤੀ ਲਈ 10 ਲੱਖ ਰੁਪਏ ਦੇ ਚੈੱਕ ਦਿੱਤੇ।

ਇਸ ਮੌਕੇ ਉਨ੍ਹਾਂ ਦੇ ਨਾਲ ਅਰੁਣ ਵਧਾਵਨ, ਰਾਜਨ ਗਰਗ, ਕੇ.ਕੇ. ਅਗਰਵਾਲ, ਮੋਹਨ ਲਾਲ ਝੂੰਬਾ, ਰਮਨ ਗੋਇਲ, ਪਵਨ ਮਾਨੀ, ਗੁਰਇਕਬਾਲ ਸਿੰਘ ਚਹਿਲ, ਨੱਥੂ ਰਾਮ, ਪ੍ਰਕਾਸ਼ ਚੰਦ, ਰਾਜਿੰਦਰ ਸਿੰਘ, ਪਰਵਿੰਦਰ ਸਿੰਘ, ਸੁਖਦੇਵ ਅਤੇ ਹੋਰ ਮੁਕਾਮੀ ਕਾਂਗਰਸੀ ਆਗੂ ਅਤੇ ਪਤਵੰਤੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All