ਮਾਲਵਾ ਖੇਤਰ ’ਚ ਠੰਢ ਕਾਰਨ ਕਾਂਬਾ ਛਿੜਿਆ
ਟ੍ਰਿਬਿਊਨ ਨਿਊਜ਼ ਸਰਵਿਸ ਬਠਿੰਡਾ, 4 ਜਨਵਰੀ ਮਾਲਵਾ ਖੇਤਰ ਵਿੱਚ ਕੜਾਕੇ ਦੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਲੋਕ ਠੰਢ ਕਾਰਨ ਆਪਣੇ ਘਰਾਂ ’ਚ ਕੈਦ ਹੋ ਕੇ ਰਹਿ ਗਏ ਹਨ। ਅੱਜ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 4 ਜਨਵਰੀ
Advertisement
ਮਾਲਵਾ ਖੇਤਰ ਵਿੱਚ ਕੜਾਕੇ ਦੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਲੋਕ ਠੰਢ ਕਾਰਨ ਆਪਣੇ ਘਰਾਂ ’ਚ ਕੈਦ ਹੋ ਕੇ ਰਹਿ ਗਏ ਹਨ। ਅੱਜ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਹਿਰ ਵਿੱਚ ਲੋਕ ਠੰਢ ਤੋਂ ਬਚਣ ਲਈ ਧੂਣੀ ਸੇਕਦੇ ਤੇ ਚਾਹ ਦੀਆਂ ਚੁਸਕੀਆਂ ਲੈਂਦੇ ਨਜ਼ਰ ਆਏ। ਦੂਜੇ ਪਾਸੇ ਸੰਘਣੀ ਧੁੰਦ ਕਾਰਨ ਆਵਾਜਾਈ ਵਿੱਚ ਭਾਰੀ ਵਿਘਨ ਪਿਆ।
ਧੁੰਦ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ’ਤੇ ਪੁੱਜਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਮੌਸਮ ਵਿਭਾਗ ਕੇ ਪੰਜਾਬ ਦੇ ਕੁਝ ਹਿੱਸਿਆਂ ਵਿਚ ਅਗਲੇ ਦਿਨੀਂ ਹਲਕੀ ਬਾਰਿਸ਼ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਜੇ ਮੀਂਹ ਪੈ ਜਾਂਦਾ ਹੈ ਤਾਂ ਠੰਢ ਹੋ ਵੱਧ ਜਾਵੇਗੀ। ਕੜਾਕੇ ਦੀ ਠੰਢ ਦਾ ਅਸਰ ਆਮ ਜਨ ਜੀਵਨ ’ਤੇ ਵੀ ਪੈਣ ਲੱਗਿਆ ਹੈ। ਬਾਜ਼ਾਰਾਂ ਵਿੱਚ ਗਾਹਕਾਂ ਦੀ ਗਿਣਤੀ ਘੱਟ ਗਈ ਅਤੇ ਦਿਹਾੜੀ ਕਾਮਿਆਂ ਨੂੰ ਕੰਮ ਨਹੀਂ ਮਿਲ ਿਰਹਾ।
Advertisement
×