ਮਾਨਸਾ: ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਪੰਜਾਬੀ ਸਾਹਿਤ ਸਭਾ ਵੱਲੋਂ ਸਹਾਇਕ ਪ੍ਰੋ.ਪਰਮਜੀਤ ਕੌਰ ਦੀ ਅਗਵਾਈ ਹੇਠ ਕੰਧ ਰਸਾਲੇ ’ਦਸਤਕ’ ਦੀ ਸ਼ੁਰੂਆਤ ਕੀਤੀ ਗਈ। ਡੀਨ ਓਪਰੇਸ਼ਨਜ਼ ਸੁਰਜਨ ਸਿੰਘ ਨੇ ਕਿਹਾ ਕਿ ਸ਼ਖ਼ਸੀਅਤ ਉਸਾਰੀ ਦੀ ਲੋੜ ਬਾਰੇ ਦੱਸਿਆ। ਕਾਲਜ ਪ੍ਰਿੰਸੀਪਲ ਡਾ.ਕੁਲਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਭਵਿੱਖ ਦੇ ਲੇਖਕ ਤੇ ਸਾਹਿਤਕ ਰਸੀਏ ਪੈਦਾ ਕਰਨ ਵਿੱਚ ਵਿੱਦਿਅਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ।ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਹਮੇਸ਼ਾ ਵਿਦਿਆਰਥੀਆਂ ਨੂੰ ਅਜਿਹੀਆਂ ਸਾਹਿਤਕ ਰੁਚੀਆਂ ਦੀ ਆਦਤ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। -ਪੱਤਰ ਪ੍ਰੇਰਕ