ਕਾਲਜ ਵਿਦਿਆਰਥੀਆਂ ਵੱਲੋਂ ਹਰਿਮੰਦਰ ਸਾਹਿਬ ਦਾ ਦੌਰਾ
ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਰੋਜ਼ਾ ਯਾਤਰਾ ਕਰਵਾਈ ਗਈ। ਕੋਆਰਡੀਨੇਟਰ ਹਰਮਨਦੀਪ ਕੌਰ ਨੇ...
Advertisement
ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਰੋਜ਼ਾ ਯਾਤਰਾ ਕਰਵਾਈ ਗਈ। ਕੋਆਰਡੀਨੇਟਰ ਹਰਮਨਦੀਪ ਕੌਰ ਨੇ ਦੱਸਿਆ ਕਿ ਇਸ ਯਾਤਰਾ ਵਿਚ ਕਾਲਜ ਦੇ 34 ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਸ਼ਾਮਲ ਸਨ। ਵਿਦਿਆਰਥੀਆਂ ਨੂੰ ਇਸ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਉਥੇ ਸੰਗਤਾਂ ਨੂੰ ਜਲ ਛਕਾਉਣ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ। ਇਸ ਮੌਕੇ ਪ੍ਰੋ. ਲਖਵੀਰ ਕੌਰ, ਪ੍ਰੋ ਕਿਰਨਜੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਦੀਪ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਲਖਵੀਰ ਸਿੰਘ, ਅਮਨਦੀਪ ਕੌਰ, ਮਨਪ੍ਰੀਤ ਸਿੰਘ ਤੇ ਬਲਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×