ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਮਨਾਈ
ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਅੰਗਰੇਜ਼ ਹਕੂਮਤ ਪੱਖੀ ਤੇ ਸੰਵਿਧਾਨ ਵਿਰੋਧੀ ਆਰ ਐੱਸ ਐੱਸ ਤੇ ਭਾਜਪਾ ਦੀ ਫੁੱਟ ਪਾਊ ਨਫ਼ਰਤੀ ਨੀਤੀ ਨੇ ਭਾਈਚਾਰਕ ਸਾਂਝ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ...
ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਅੰਗਰੇਜ਼ ਹਕੂਮਤ ਪੱਖੀ ਤੇ ਸੰਵਿਧਾਨ ਵਿਰੋਧੀ ਆਰ ਐੱਸ ਐੱਸ ਤੇ ਭਾਜਪਾ ਦੀ ਫੁੱਟ ਪਾਊ ਨਫ਼ਰਤੀ ਨੀਤੀ ਨੇ ਭਾਈਚਾਰਕ ਸਾਂਝ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਦਿਆਂ ਲੋਕਤੰਤਰੀ ਢਾਂਚੇ ’ਤੇ ਗੈਰ-ਵਿਧਾਨਕ ਤਰੀਕੇ ਨਾਲ ਉਸ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਲੋਕਪੱਖੀ ਕਾਨੂੰਨਾਂ ਨੂੰ ਤੋੜ, ਸਰਮਾਏਦਾਰ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਹ ਪਿੰਡ ਦਲੇਲ ਸਿੰਘ ਵਾਲਾ ਵਿਖੇ ਮੁਜ਼ਾਹਰਾ ਲਹਿਰ ਦੇ ਮੋਹਰੀ ਆਗੂ ਅਤੇ ਸਾਬਕਾ ਵਿਧਾਇਕ ਮਰਹੂਮ ਧਰਮ ਸਿੰਘ ਫੱਕਰ ਦੀ 52ਵੀਂ ਬਰਸੀ ਮੌਕੇ ਸੰਬੋਧਨ ਕਰ ਰਹੇ ਸਨ।
ਕਾਮਰੇਡ ਅਰਸ਼ੀ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੈਨੇਟ ਤੇ ਸਿੰਡੀਕੇਟ ਪੱਖੀ ਵਿਦਿਆਰਥੀ ਅੰਦੋਲਨ ਦੇਸ਼ ਦੀ ਆਜ਼ਾਦੀ ਦੀ ਜੰਗ ਹੈ, ਜੋ ਫਾਸ਼ੀਵਾਦ ਖ਼ਿਲਾਫ਼ ਤਿੱਖਾ ਅੰਦੋਲਨ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੂਲਦੁ ਸਿੰਘ ਮਾਨਸਾ ਨੇ ਬਿਜਲੀ ਐਕਟ-2020 ਸਬੰਧੀ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਮੋਰਚੇ ਵੱਲੋਂ ਮੋਦੀ ਸਰਕਾਰ ਤੋਂ ਰੱਦ ਕਰਵਾਇਆ ਗਿਆ ਸੀ, ਪ੍ਰੰਤੂ ਹੁਣ ਬਿਜਲੀ ਪ੍ਰਬੰਧ ਨੂੰ ਪ੍ਰਾਈਵੇਟ ਤੇ ਕਾਰਪੋਰੇਟਾਂ ਦੇ ਹੱਥ ਸੌਂਪਣ ਲਈ ਦੁਬਾਰਾ ਲਾਗੂ ਕਰਨ ਲਈ ਤਰਲੋਮੱਛੀ ਹੋ ਰਹੀ ਹੈ।

