ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਲਈ ਬਣੀ ਕਮੇਟੀ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਬਣੀ ਕਮੇਟੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪੀੜ੍ਹਤ ਪਿੰਡਾਂ ਦੀਨੇ ਕੇ, ਗੱਟਾ ਬਾਦਸ਼ਾਹ, ਟੇਂਡੀ ਵਾਲਾ ਅਤੇ ਭਾਨੇ ਵਾਲਾ ਆਦਿ...
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਬਣੀ ਕਮੇਟੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪੀੜ੍ਹਤ ਪਿੰਡਾਂ ਦੀਨੇ ਕੇ, ਗੱਟਾ ਬਾਦਸ਼ਾਹ, ਟੇਂਡੀ ਵਾਲਾ ਅਤੇ ਭਾਨੇ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਅਨਿਲ ਖਿਪਲ ਨੇ ਹੜ੍ਹ ਪੀੜ੍ਹਤ ਲੋਕਾਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਤੋਂ ਸੁਝਾਅ ਲਏ।
ਇਸ ਮੌਕੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਆਮ ਲੋਕਾਂ ਨੇ ਕਮੇਟੀ ਸਾਹਮਣੇ ਆਪਣੀ ਮੰਗ ਰੱਖਦਿਆਂ ਕਿਹਾ ਕਿ ਇੱਕ ਦੋ ਸਾਲ ਬਾਅਦ ਹੀ ਸਾਡੇ ਇਲਾਕੇ ਵਿੱਚ ਦਰਿਆ ਦਾ ਪਾਣੀ ਵਧਣ ਕਾਰਨ ਹੜ੍ਹ ਆ ਜਾਂਦੇ ਹਨ ਜਿਸ ਨਾਲ ਫਸਲਾਂ, ਹਰਾ ਚਾਰਾ, ਸਬਜ਼ੀਆਂ, ਤੂੜੀ ਆਦਿ ਫਸਲ ਨਸ਼ਟ ਹੋ ਜਾਂਦੀ ਹੈ। ਕਿਸਾਨਾਂ ਤੇ ਆਮ ਲੋਕਾਂ ਨੂੰ ਦੱਸਿਆ ਕਿ ਹੜ੍ਹ ਦੇ ਪਾਣੀ ਨਾਲ ਜਿੱਥੇ ਉਹਨਾਂ ਦੇ ਕੁਝ ਪਸ਼ੂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਜਾਂਦੇ ਹਨ, ਇਸ ਤੋਂ ਇਲਾਵਾ ਕੁਝ ਲੋਕਾਂ ਦੀਆਂ ਕੀਮਤੀਆਂ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਪਿੰਡਾਂ ਦੇ ਲੋਕਾਂ ਨੇ ਕਮੇਟੀ ਨੂੰ ਕਿਹਾ ਕਿ ਉਹ ਹੜ੍ਹ ਦੇ ਪਾਣੀ ਨਾਲ ਖਰਾਬ ਹੋਈਆਂ ਫਸਲਾਂ ਸਬਜ਼ੀਆਂ ਆਦਿ ਦਾ ਮੁਆਵਜ਼ਾ ਦੇਣ ਦੇ ਨਾਲ ਨਾਲ ਬਾਕੀ ਮੁਸ਼ਕਲਾਂ ਨੂੰ ਵੀ ਧਿਆਨ ਵਿੱਚ ਰੱਖਦਿਆਂ ਹੋਇਆਂ ਉਹਨਾਂ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਜਿਨਾਂ ਦੇ ਜਿਨਾਂ ਪਰਿਵਾਰਾਂ ਦੇ ਮੈਂਬਰ ਹੜ੍ਹ ਕਾਰਨ ਮਰ ਜਾਂਦੇ ਹਨ, ਉਹਨਾਂ ਨੂੰ ਵਿਸ਼ੇਸ਼ ਮਦਦ ਦਿੱਤੀ ਜਾਵੇ। ਹੜ੍ਹ ਪੀੜਤਾਂ ਨੂੰ ਭਰੋਸਾ ਦਿੰਦਿਆਂ ਹੋਇਆਂ ਕਮੇਟੀ ਦੇ ਚੇਅਰਮੈਨ ਅਨਿਲ ਖਿਪਲ, ਸੁਭਾਸ਼ ਚੰਦਰ ਅਤੇ ਰਾਮ ਪ੍ਰਕਾਸ਼ ਮੀਨਾ (ਕਮੇਟੀ ਮੈਂਬਰ) ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ ਜਿੰਨਾਂ ਲੋਕਾਂ ਦੇ ਮਕਾਨ ਢਹਿ ਗਏ ਹਨ ਜਾਂ ਜਿਨਾਂ ਦਾ ਪਸੂ ਧਨ ਦਾ ਨੁਕਸਾਨ ਹੋਇਆ ਹੈ। ਉਹਨਾਂ ਦੀ ਵੀ ਰਿਪੋਰਟ ਤਿਆਰ ਕਰਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਭੇਜੀ ਜਾਵੇਗੀ ਤਾਂ ਕਿ ਜਲਦੀ ਤੋਂ ਜਲਦੀ ਹੜ੍ਹ ਪੀੜਿਤ ਪਰਿਵਾਰਾਂ ਨੂੰ ਬਣਦਾ ਯੋਗ ਮੁਆਵਜ਼ਾ ਮਿਲ ਸਕੇ।