ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕਮੇਟੀ ਕਾਇਮ
ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਕੌਂਸਲ ਜ਼ੀਰਾ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਸਰਬਜੀਤ ਕੌਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਇੱਕ 11 ਮੈਂਬਰੀ ਕਮੇਟੀ ਬਣਾਈ। ਆਗੂਆਂ...
Advertisement
ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਕੌਂਸਲ ਜ਼ੀਰਾ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਸਰਬਜੀਤ ਕੌਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਇੱਕ 11 ਮੈਂਬਰੀ ਕਮੇਟੀ ਬਣਾਈ। ਆਗੂਆਂ ਵੱਲੋਂ ਫੈਸਲਾ ਕੀਤਾ ਗਿਆ ਕਿ ਗਊਸ਼ਾਲਾ ਦੀ ਜ਼ਮੀਨ ’ਚੋਂ ਕੁਝ ਜ਼ਮੀਨ ਲੈ ਕੇ ਗਊਸ਼ਾਲਾ ਉਸਾਰੀ ਜਾਵੇਗੀ। ਇਸ ਮੌਕੇ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਅਤੇ ਸ਼ਹਿਰ ਵਿੱਚ ਹੋ ਰਹੀਆਂ ਚੋਰੀਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜਰਨੈਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਜੱਜ, ਸੁਖਦੇਵ ਬਿੱਟੂ ਵਿੱਜ, ਅਸ਼ੋਕ ਕਥੂਰੀਆ, ਹਾਕਮ ਸਿੰਘ, ਪ੍ਰਿੰਸ ਘੁਰਕੀ, ਚਰਨਪ੍ਰੀਤ ਸਿੰਘ ਸੋਨੂ, ਸਤਿੰਦਰ ਸਚਦੇਵਾ, ਰਘਬੀਰ ਸਿੰਘ, ਅਸ਼ਵਨੀ ਕੁਮਾਰ, ਹਰਪ੍ਰੀਤ ਸਿੰਘ ਬਬਲੂ, ਮੋਹਨ ਸਿੰਘ ਲਾਲਕਾ, ਪ੍ਰਤਾਪ ਸਿੰਘ ਹੀਰਾ, ਨੀਰਜ ਕੁਮਾਰ ਗਿੰਨੀ, ਹਰਪਾਲ ਸਿੰਘ ਪੰਡੋਰੀ, ਨਛੱਤਰ ਸਿੰਘ ਤੇ ਹੋਰ ਹਾਜ਼ਰ ਸਨ।
Advertisement
Advertisement