ਸਮਿਤੀ ਮੈਂਬਰ ਨਿਰੰਜਣ ਚੀਮਾ ਕਾਂਗਰਸ ’ਚ ਸ਼ਾਮਲ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੌਰਾਨ ਹਲਕਾ ਮਹਿਲ ਕਲਾਂ ਵਿੱਚ ਸੱਤਾਧਿਰ ਤੋਂ ਨਾਰਾਜ਼ ਆਗੂ ਪਾਰਟੀ ਛੱਡ ਰਹੇ ਹਨ। ਇਸ ਤਹਿਤ ਅੱਜ ਬਲਾਕ ਸਮਿਤੀ ਮੈਂਬਰ ਨਿਰੰਜਣ ਸਿੰਘ ਚੀਮਾ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਬਲਾਕ ਲੀਡਰਸ਼ਿਪ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਪਿੰਡ ਚੀਮਾ ਜ਼ੋਨ ਤੋਂ ਬਲਾਕ ਸਮਿਤੀ ਦੀ ਟਿਕਟ ਦਿੱਤੀ ਗਈ ਹੈ। ਇਸੇ ਤਰ੍ਹਾਂ ਪਿੰਡ ਚੁਹਾਣਕੇ ਤੋਂ ਮੌਜੂਦਾ ਸਰਪੰਚ ਲਖਵੀਰ ਸਿੰਘ ਲੱਖੀ ਵੀ ਆਪਣੇ ਸਾਥੀਆਂ ਸਣੇ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ, ਜ਼ਿਲ੍ਹਾ ਸਕੱਤਰ ਡਾ.ਬਲਵੰਤ ਹਮੀਦੀ, ਸੀਨੀਅਰ ਆਗੂ ਜਸਮੇਲ ਸਿੰਘ ਡੇਅਰੀ ਵਾਲਾ, ਗੁਰਮੇਲ ਸਿੰਘ ਮੌੜ, ਬਨੀ ਖੈਰਾ, ਡਾ.ਗੁਰਪ੍ਰੀਤ ਸਿੰਘ ਚੀਮਾ ਤੇ ਹੋਰ ਲੀਡਰਸ਼ਿਪ ਵੀ ਹਾਜ਼ਰ ਰਹੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਪੂਰੀ ਜੀਅ ਜਾਨ ਨਾਲ ਚੋਣਾਂ ਲੜੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਦੀ ਹਰ ਤਰ੍ਹਾਂ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
