ਟੌਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਕੰਪਨੀ ਮੈਨੇਜਰ ਦਾ ਘਿਰਾਓ

ਟੌਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਕੰਪਨੀ ਮੈਨੇਜਰ ਦਾ ਘਿਰਾਓ

ਲਹਿਰਾ ਬੇਗਾ ਟੌਲ ਪਲਾਜ਼ਾ ਦੇ ਦਫ਼ਤਰ ਅੱਗੇ ਮੈਨੇਜਰ ਦਾ ਘਿਰਾਓ ਕਰੀ ਬੈਠੇ ਕਿਸਾਨ ਤੇ ਮੁਲਾਜ਼ਮ।

ਪਵਨ ਗੋਇਲ

ਭੁੱਚੋ ਮੰਡੀ, 27 ਜਨਵਰੀ 

ਲਹਿਰਾ ਬੇਗਾ ਟੌਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਬੀਕੇਯੂ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਦਫ਼ਤਰ ਵਿੱਚ ਕੰਪਨੀ ਮੈਨੇਜਰ ਦਾ ਘਿਰਾਓ ਕਰ ਲਿਆ। ਧਰਨਾਕਾਰੀ ਕਿਸਾਨਾਂ ਅਤੇ ਟੌਲ ਮੁਲਾਜ਼ਮਾਂ ਨੇ ਕੰਪਨੀ ਮਾਲਕ ਵਿਨੋਦ ਕੁਮਾਰ ਮਲਕ ਵਿਰੁੱਧ ਨਾਅਰੇਬਾਜ਼ੀ ਕੀਤੀ। 

ਇਸ ਮੌਕੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ, ਦਰਸ਼ਨ ਸਿੰਘ ਅਤੇ ਸਿਮਰਜੀਤ ਸਿੰਘ, ਸੰਘਰਸ਼ ਕਮੇਟੀ ਦੇ ਆਗੂ ਸਰਬਜੀਤ ਸਿੰਘ ਅਤੇ ਰਾਜਦੀਪ ਸਿੰਘ ਨੇ ਕਿਹਾ ਕਿ ਬਠਿੰਡਾ ਦੇ ਡੀਸੀ ਨੇ 27 ਜਨਵਰੀ ਨੂੰ ਕੰਪਨੀ ਮਾਲਕ ਨੂੰ ਬੁਲਾਕੇ ਮਸਲਾ ਸੁਲਝਾਉਣ ਦਾ ਭਰੋਸਾ ਦਿੱਤਾ ਸੀ, ਜੋ ਵਫਾ ਨਹੀਂ ਹੋਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਕਾਇਆ ਤਨਖਾਹ ਕਰਮਚਾਰੀਆਂ ਦੇ ਖਾਤਿਆਂ ਵਿੱਚ ਪਾਉਣ ਅਤੇ ਨੌਕਰੀ ਬਰਕਰਾਰ ਕਰਨ ਤੱਕ ਮੈਨੇਜਰ ਦਾ ਘਿਰਾਓ ਜਾਰੀ ਰਹੇਗਾ। ਇਸ ਮੌਕੇ ਪੁਲੀਸ ਅਧਿਕਾਰੀ ਕੌਰ ਸਿੰਘ ਅਤੇ ਗਿਆਨ ਚੰਦ ਨੇ 6 ਫਰਵਰੀ ਨੂੰ ਮਸਲਾ ਹੱਲ ਕੀਤੇ ਜਾਣ ਦੇ ਦਿੱਤੇ ਭਰੋਸੇ ਮਗਰੋਂ ਸ਼ਾਮ ਦੇ ਸੱਤ ਵਜੇ ਮੈਨੇਜਰ ਦਾ ਘਿਰਾਓ ਖ਼ਤਮ ਕੀਤਾ ਗਿਆ। ਪਰ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਰਨਪਾਲ ਕੌਰ, ਗੁਰਪ੍ਰੀਤ ਕੌਰ, ਸ਼ਮਸ਼ੇਰ ਸਿੰਘ, ਗੁਰਵਿੰਦਰ ਸਿੰਘ, ਰੁਪਿਦੰਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਜੀਤ ਸਿੰਘ, ਗੁਰਬਿੰਦਰ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All