DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਣਕ ਦੇ ਨੁਕਸਾਨ ਦਾ ਮੁਆਵਜ਼ਾ ਜਾਰੀ

ਪੰਜਾਬ ਸਰਕਾਰ ਨੇ ਮੀਂਹ ਤੇ ਗੜਿਆਂ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਝੰਡਾ ਕਲਾਂ ਦੇ 2800 ਏਕੜ, ਝੰਡਾ ਖੁਰਦ ਦੇ...

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਨੇ ਮੀਂਹ ਤੇ ਗੜਿਆਂ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ। ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਝੰਡਾ ਕਲਾਂ ਦੇ 2800 ਏਕੜ, ਝੰਡਾ ਖੁਰਦ ਦੇ 1530 ਏਕੜ, ਰੋੜਕੀ ਦੇ 1780 ਏਕੜ, ਭੂੰਦੜ ਦੇ 1545 ਏਕੜ, ਸਰਦੂਲੇਵਾਲਾ ਦੇ 390 ਏਕੜ, ਟਿੱਬੀ ਹਰੀ ਸਿੰਘ 310 ਏਕੜ, ਭੰਮੇ ਕਲਾਂ 550 ਏਕੜ ਦਾ 33 ਤੋਂ 75 ਫੀਸਦੀ ਗਿਰਦਾਵਰੀ ਅਨੁਸਾਰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਬਕਾਇਦਾ ਕਿਸਾਨਾਂ ਦੇ ਨਾਮ ਚੈੱਕ ਵੰਡਣ ਦਾ ਕਾਰਜ ਕੱਲ੍ਹ ਤੋਂ ਆਰੰਭ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 8 ਕਰੋੜ 90 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਸਿਰਫ਼ ਇੱਕ ਜਾਂ ਦੋ ਦਿਨਾਂ ਵਿੱਚ ਕਿਸਾਨਾਂ ਨੂੰ ਸੌਂਪ ਦਿੱਤੇ ਜਾਣਗੇ।

Advertisement
Advertisement
×