ਨੁਕਸਾਨੀਆਂ ਫ਼ਸਲਾਂ ਲਈ ਮੁਆਵਜ਼ਾ ਮੰਗਿਆ
ਇਥੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਬਰਜਿੰਦਰ ਸਿੰਘ ਮੱਖਣ ਬਰਾੜ, ਜਗਤਾਰ ਸਿੰਘ ਰਾਜੇਆਣਾ, ਅਮਰਜੀਤ ਸਿੰਘ ਲੰਡੇਕੇ ਤੇ ਹੋਰ ਸੀਨੀਅਰ ਆਗੂਆਂ ਨੇ ਹੜ੍ਹਾਂ ਦੇ ਨੁਕਸਾਨ ਅਤੇ ਝੋਨੇ ਦੀ ਖ਼ਰਾਬ ਫ਼ਸਲ ਦੇ ਮੁਆਵਜ਼ੇ ਦੀ ਮੰਗ ਲਈ ਡੀਸੀ ਸਾਗਰ ਸੇਤੀਆ ਨੂੰ ਕੇਂਦਰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਮੌਸਮੀ ਉਤਰਾ-ਚੜ੍ਹਾਅ ਅਤੇ ਮੋਗਾ ਤੇ ਹੋਰਨਾਂ ਥਾਵਾਂ ਉੱਤੇ ਖੇਤਾਂ ਵਿੱਚ ਬਿਮਾਰੀਆਂ ਕਰਕੇ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈਣ ਕਰਕੇ ਖੇਤੀਬਾੜੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਉਨ੍ਹਾਂ ਨੁਕਸਾਨ ਦਾ ਵਾਜਬ ਮੁਆਵਜ਼ ਤੁਰੰਤ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਅਗਲੀ ਬਿਜਾਈ ਦੀ ਤਿਆਰੀ ਕਰ ਸਕਣ। ਉਨ੍ਹਾਂ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਬਲਦੇਵ ਸਿੰਘ ਮਾਣੂਕੇ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗਿਆਣਾ, ਸੁਖਵਿੰਦਰ ਸਿੰਘ ਦਾਤਿਆਲ, ਬਲਜੀਤ ਸਿੰਘ ਮੰਗੇਆਣਾ, ਦਵਿੰਦਰ ਸਿੰਘ ਰਣੀਆ, ਗੁਰਜੰਟ ਸਿੰਘ ਚਾਹਲ, ਦਪਿੰਦਰ ਸਿੰਘ ਸੰਧੂ, ਪ੍ਰਿੰਸੀਪਲ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਰੇਸਮ, ਸੁਖਦੀਪ ਸਿੰਘ ਰੋਡੇ, ਅਵਤਾਰ ਸਿੰਘ ਝੱਬਰ, ਗੁਰਪ੍ਰੀਤ ਸਿੰਘ ਧੱਲੇਕੇ, ਸਤਵੰਤ ਸਿੰਘ ਬੱਬੂ, ਬਲਜਿੰਦਰ ਸਿੰਘ ਜਲਾਲਾਬਾਦ, ਇੰਦਰਜੀਤ ਸਿੰਘ ਮੋਗਾ, ਬਲਦੇਵ ਸਿੰਘ ਭਿੰਡਰ ਆਦਿ ਮੌਜੂਦ ਸਨ।
