ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਮੱਲਾਂ ਮਾਰੀਆਂ
ਇਥੇ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਗਗਨਦੀਪ ਕੌਰ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ ਗੁਰਸੇਵਕ...
Advertisement
ਇਥੇ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕੀਤੀ ਹੈ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਗਗਨਦੀਪ ਕੌਰ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ ਗੁਰਸੇਵਕ ਸਿੰਘ ਨੇ 800 ਮੀਟਰ ਦੌੜ ’ਚ ਤੀਜਾ ਅਤੇ ਪ੍ਰਭਜੀਤ ਸਿੰਘ ਨੇ 5000 ਮੀਟਰ ਪੈਦਲ ਚਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਟੇਟ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਰਾਜਦੀਪ ਸਿੰਘ 100 x 4 ਰਿਲੇਅ ਰੇਸ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਵੰਦਨਾ ਸੁਖੀਜਾ, ਪ੍ਰੋ. ਗਗਨਦੀਪ ਕੌਰ, ਇਕਬਾਲ ਸਿੰਘ, ਅਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Advertisement
Advertisement