ਬਾਈਪਾਸ ਹੇਠ ਆਉਣ ਵਾਲੀ ਜ਼ਮੀਨ ਦੇ ਮਾਲਕਾਂ ਵੱਲੋਂ ਫਰਿਆਦ

ਬਾਈਪਾਸ ਹੇਠ ਆਉਣ ਵਾਲੀ ਜ਼ਮੀਨ ਦੇ ਮਾਲਕਾਂ ਵੱਲੋਂ ਫਰਿਆਦ

ਜ਼ਮੀਨ ਦੇ ਮੁਆਵਜ਼ੇ ਸਬੰਧੀ ਚਰਚਾ ਕਰਦੇ ਹੋਏ ਪ੍ਰਭਾਵਿਤ ਕਿਸਾਨ।

ਗੁਰਸੇਵਕ ਸਿੰਘ ਪ੍ਰੀਤ­
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ

ਮਲੋਟ-ਡੱਬਵਾਲੀ ਤੋ ਸ਼ੁਰੂ ਹੋ ਕੇ ਮਲੋਟ-ਅਬੋਹਰ ਰੋਡ ਤੱਕ ਬਣਨ ਵਾਲੇ ਬਾਈਪਾਸ ਅਧੀਨ ਆਉਂਦੇ ਕਰੀਬ ਸੱਤ ਪਿੰਡਾਂ ਦੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਮੀਨ ਦੇ ਮੁਆਵਜ਼ੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਜਿਸ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ‘ਨੈਸ਼ਨਲ ਹਾਈਵੇ ਅਥਾਰਿਟੀ’ ਤੇ ਪੰਜਾਬ ਸਰਕਾਰ ਪਾਸੋਂ ਪ੍ਰਤੀ ਏਕੜ ਇੱਕ ਕਰੋੜ ਰੁਪਏ ਮੁਆਵਜ਼ਾ ਤੇ ਢਾਹੇ ਜਾਣ ਵਾਲੇ ਮਕਾਨ ਦਾ ਪੰਜ ਪੰਜ ਲੱਖ ਰੁਪਏ ਸਪੈਸ਼ਲ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ‘ਰੋਡ ਕਿਸਾਨ ਸੰਘਰਸ਼ ਕਮੇਟੀ’ ਦੇ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਹੇਠ ਡੀਸੀ ਹਰਪ੍ਰੀਤ ਸਿੰਘ ਸੂਦਨ ਨੂੰ ਮਿਲਣ ਆਏ ਵਫ਼ਦ ’ਚ ਸ਼ਾਮਲ ਹਰਬਿਲਾਸ ਸਿੰਘ, ਕੁਲਵਿੰਦਰ ਸਿੰਘ ਦਾਨੇਵਾਲਾ, ਗੁਰਜੀਤ ਸਿੰਘ, ਜਸਵਿੰਦਰ ਸਿੰਘ ਜੰਡਵਾਲਾ ਆਦਿ ਨੇ ਕਿਹਾ ਕਿ ਪਿੰਡ ਰੱਥੜੀਆਂ, ਦਾਨੇਵਾਲਾ, ਜੰਡਵਾਲਾ, ਸ਼ੇਖੂ, ਮਲੋਟ ਪਿੰਡ ਤੇ ਭਗਵਾਨਪੁਰਾ ਦੀ ਜ਼ਮੀਨ ਨੇਸ਼ਨਲ ਹਾਈਵੇਅ ਵੱਲੋਂ ਨਵਾਂ ਬਾਈਪਾਸ ਬਣਾਉਣ ਲਈ ਐਕੁਆਇਰ ਕੀਤੀ ਗਈ ਹੈ ਇਸ ਨਾਲ ਕਿਸਾਨਾਂ ਦਾ ਉਜਾੜਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਬਦਲੇ ਉਨ੍ਹਾਂ ਨੂੰ ਆਪਣੀ ਫਸਲ, ਟਿਊਬਵੈੱਲ, ਕੋਠੇ, ਦਰੱਖਤ ਤੇ ਹੋਰ ਨੁਕਸਾਨ ਦੀ ਪੂਰਤੀ ਵਜੋਂ ਜ਼ਮੀਨ ਦਾ ਘੱਟੋ ਘੱਟ ਇੱਕ ਕਰੋੜ ਰੁਪਈਆ ਪ੍ਰਤੀ ਏਕੜ ਮੁਆਵਜ਼ਾ ਤੇ ਮਕਾਨ ਦੇ ਨੁਕਸਾਨ ਦਾ ਵੱਖਰਾ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਡੀਸੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਕਾਰਵਾਈ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All