ਪੱਤਰ ਪ੍ਰੇਰਕ
ਗਿੱਦੜਬਾਹਾ, 5 ਅਗਸਤ
ਨਗਰ ਕੌਂਸਲ ਪ੍ਰਧਾਨ ਵੱਲੋਂ ਵਾਟਰ ਸਪਲਾਈ ਤੇ ਸੀਵਰੇਜ ਵਿਭਾਗ ਖਿਲਾਫ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਸ਼ਿਕਾਇਤ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਬਿੰਟਾ ਅਰੋੜਾ ਨੇ ਦੱਸਿਆ ਹੈ ਕਿ ਗਿੱਦੜਬਾਹਾ ਸ਼ਹਿਰ ਦੇ ਹਰ ਵਾਰਡ ਵਿਚ ਸੀਵਰੇਜ ਸਿਸਟਮ ਬੰਦ ਪਿਆ ਹੈ ਅਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਭਰਿਆ ਹੋਇਆ ਹੈ। ਇਸ ਸਬੰਧੀ ਸ਼ਿਕਾਇਤ ਦੇ ਬਾਵਜੂਦ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੌਰ ਨਹੀਂ ਕੀਤਾ ਗਿਆ।