ਸਿਹਤ ਮੁਲਾਜ਼ਮਾਂ ਵੱਲੋਂ ਲਗਾਤਾਰ ਪੰਜਵੇਂ ਦਿਨ ਮੁਕੰਮਲ ਹੜਤਾਲ

ਸਿਹਤ ਮੁਲਾਜ਼ਮਾਂ ਵੱਲੋਂ ਲਗਾਤਾਰ ਪੰਜਵੇਂ ਦਿਨ ਮੁਕੰਮਲ ਹੜਤਾਲ

ਸੀਐੱਚਸੀ ਮਮਦੋਟ ਵਿਚ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ।

ਰਵਿੰਦਰ ਰਵੀ
ਬਰਨਾਲਾ, 8 ਮਈ

ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਲਗਾਤਾਰ ਪੰਜਵੇਂ ਦਿਨ ਮੁਕੰਮਲ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀਐਚਓ, ਸਟਾਫ ਨਰਸਾਂ, ਏਐਨਐਮ, ਲੈਬ ਤਕਨੀਸ਼ੀਅਨ, ਰੇਡਿਓਗ੍ਰਾਫਰ ਸਣੇ ਜ਼ਿਲ੍ਹੇ ਦੇ ਸੈਂਕੜੇ ਸਿਹਤ ਮੁਲਾਜ਼ਮ ਆਪਣੀਆਂ ਸੇਵਾਵਾਂ ਠੱਪ ਕਰ ਕੇ ਧਰਨੇ ’ਤੇ ਬੈਠੇ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀ ਤਨਖ਼ਾਹਾਂ ਵਿੱਚ ਨਿਗੂਣਾ ਵਾਧਾ ਕਰਨ ਦੀ ਤਜ਼ਵੀਜ ਮੁੱਢੋਂ ਰੱਦ ਕਰ ਕੇ ਰੈਗੂਲਰ ਕਰਨ ਦੀ ਮੰਗ ਕਰਦੇ ਹਨ। ਪੰਜਾਬ ਸਰਕਾਰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਸਿਹਤ ਮੁਲਾਜ਼ਮਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ।

ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਐਨਐਚਐਮ ਇੰਪਲਾਈਜ ਯੂਨੀਅਨ ਦੀ ਜਿਲਾ ਪ੍ਰਧਾਨ ਕਮਲਜੀਤ ਕੌਰ ਪੱਤੀ, ਮੀਤ ਪ੍ਰਧਾਨ ਸੀਐਚਓ ਸੰਦੀਪ ਕੌਰ, ਜਨਰਲ ਸਕੱਤਰ ਗੁਰਦੀਪ ਸਿੰਘ ਤੇ ਡਾ. ਪੂਨਮ, ਸੁਰਜੀਤ ਸਿੰਘ ਰੇਡੀਓਗ੍ਰਾਫਰ ਆਦਿ ਨੇ ਕਿਹਾ ਕਿ ਉਹਨਾਂ ਦੀ ਮੰਗ ਬਿਲਕੁੱਲ ਹੱਕੀ ਤੇ ਜਾਇਜ ਹੈ ਇਸ ਲਈ ਉਹ ਇਸ ਮੰਗ ਤੋਂ ਪਿੱਛੇ ਨਹੀਂ ਹੱਟਣਗੇ।

ਸਿਹਤ ਮੁਲਾਜ਼ਮਾਂ ਦੇ ਧਰਨੇ ਨੂੰ ਟੈੱਟ ਪਾਸ ਬੇਰੁਜਗਾਰ ਬੀਐਡ ਅਧਿਆਪਕ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਜਮਹੂਰੀ ਅਧਿਕਾਰ ਸਭਾ ਨੇ ਹਮਾਇਤ ਦਾ ਐਲਾਨ ਕੀਤਾ ਹੈ।

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਐੱਨਐੱਚਐੱਮ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਜਲਾਲਾਬਾਦ ’ਚ ਮੰਗਾਂ ਸਬੰਧੀ ਹੜਤਾਲ 5ਵੇਂ ਦਿਨ ਵੀ ਜਾਰੀ ਰੱਖਦਿਆਂ ਕੰਮਕਾਜ ਠੱਪ ਰੱਖਿਆ। ਇਸ ਦੌਰਾਨ ਮੁਲਾਜ਼ਮਾਂ ਨੇ ਵਿਧਾਇਕ ਰਮਿੰਦਰ ਆਵਲਾ ਨੂੰ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ’ਚ ਮੁਲਾਜ਼ਮਾਂ ਨੇ ਦੱਸਿਆ ਕਿ ਨਿਗੂਣੀਆਂ ਤਨਖ਼ਾਹਾਂ ’ਤੇ ਐੱਨਐੱਮਐੱਮ ਮੁਲਾਜ਼ਮ ਆਪਣੀਆਂ ਜਾਨਾਂ ਜੋਖ਼ਿਮ ’ਚ ਪਾ ਕੇ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 500 ਤੋਂ ਵੱਧ ਮੁਲਾਜ਼ਮ ਕਰੋਨਾ ਦੀ ਲਪੇਟ ’ਚ ਆ ਚੁੱਕੇ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਮੁਲਾਜ਼ਮਾਂ ਨੇ ਮੰਗ ਕਿ ਸਰਕਾਰ ਤੇ ਵਿਭਾਗ ਦੀ ਟੀਮ ਮੁਲਾਜ਼ਮਾਂ ਨਾਲ ਬੈਠ ਕੇ ਗੱਲਬਾਤ ਕਤੇ ਤਾਂ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਿਆ ਜਾ ਸਕੇ।

ਮਮਦੋਟ (ਜਸਵੰਤ ਸਿੰਘ ਥਿੰਦ): ਐੱਨਐੱਚਐੱਮ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 5 ਦਿਨ ਤੋਂ ਲਗਾਤਾਰ ਸੀਐੱਚਸੀ ਮਮਦੋਟ ਵਿਚ ਹੜਤਾਲ ’ਤੇ ਬੈਠੇ ਹਨ। ਇਸ ਸਬੰਧੀ ਨੀਰਜ ਪ੍ਰਜਾਪਤੀ ਨੇ ਦੱਸਿਆ ਕਿ ਜੇ ਸਰਕਾਰ ਐਨਐੱਚਐੱਮ ਕਰਮਚਾਰੀਆਂ ਨੂੰ ਨੌਕਰੀ ’ਤੇ ਪੱਕਾ ਨਹੀਂ ਕਰਦੀ ਜਾਂ ਫਿਰ ਉਨ੍ਹਾਂ ਦਾ ਪੇਅ ਸਕੇਲ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਸਿਵਲ ਹਸਪਤਾਲ ਗਿੱਦੜਬਾਹਾ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਸੇਵਾਵਾਂ ਨਿਭਾ ਰਹੇ ਸਟਾਫ ਨਰਸਾਂ, ਏਐੱਨਐਮਜ਼, ਕਮਿਊਨਿਟੀ ਹੈਲਥ ਅਫਸਰ, ਫਾਰਮਾਸਿਸਟ ਅਤੇ ਦਫ਼ਤਰੀ ਕਾਮਿਆਂ ਨੇ 9 ਫ਼ੀਸਦੀ ਵਾਧੇ ਦੇ ਨੋਟੀਫਿਕੇਸ਼ਨ ਪੱਤਰ ਦੀਆਂ ਕਾਪੀਆਂ ਸਾੜੀਆਂ। ਇਸ ਸਬੰਧੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਨੂੰ ਪੱਕਾ ਕਰਨ ਦੀ ਬਜਾਏ 9 ਫ਼ੀਸਦੀ ਵਾਧੇ ਦਾ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਦੇ ਵਿਰੋਧ ਵਜੋਂ ਨਾਅਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀ ਸੋਮਵਾਰ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All