ਕੰਪਿਊਟਰ ਅਪਰੇਟਰਾਂ ਨੇ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖੇ ਸੰਘਰਸ਼...
ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ।
ਜਥੇਬੰਦੀ ਦੇ ਸੂਬਾ ਪ੍ਰਧਾਨ ਰਮਨਦੀਪ ਸਿੰਘ ਚੁਕੇਰੀਆਂ ਨੇ ਦੱਸਿਆ ਕਿ ਅੱਜ ਦੀ ਮਹਿੰਗਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਉਹ ਸੁਵਿਧਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਦੋਂ ਉਹ ਮੰਗਾਂ ਨੂੰ ਲੈ ਕੇ ਕਲਮ-ਛੋੜ ਹੜਤਾਲ ਕਰਦੇ ਹਨ ਤਾਂ ਉਨ੍ਹਾਂ ਦੀ ਤਨਖਾਹ ਵਿੱਚ ਕਟੌਤੀ ਕਰ ਦਿੱਤੀ ਜਾਂਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਵੀ ਕੰਪਿਊਟਰ ਓਪਰੇਟਰ ਵਰਕਰਾਂ ਦੇ ਈ ਐੱਸ ਆਈ ਸੀ ਕਾਰਡ ਅਤੇ ਈ ਪੀ ਐੱਫ ਫੰਡ ਨਹੀਂ ਕੱਟੇ ਜਾ ਰਹੇ ਅਤੇ ਜਿਨ੍ਹਾਂ ਨੂੰ ਈ ਐੱਸ ਆਈ ਸੀ ਕਾਰਡ ਦਾ ਐਪਲੀਕੇਸ਼ਨ ਇਸੋਰੈਂਸ ਨੰਬਰ (ਆਈ.ਪੀ. ਨੰਬਰ) ਨਹੀਂ ਦਿੱਤਾ ਗਿਆ,ਉਹ ਤੁਰੰਤ ਮੁਹੱਈਆ ਕਰਵਾਏ ਜਾਣ। ਇਸ ਮੌਕੇ ਵਰਿੰਦਰ ਸਿੰਘ, ਬਲਿਹਾਰ ਸਿੰਘ, ਜਸਵੀਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ਜਸਪ੍ਰੀਤ ਸਿੰਘ ਮੌਜੂਦ ਸਨ।

