DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਸਿਹਤ ਬੀਮਾ ਯੋਜਨਾ ਲਈ ਡਿਊਟੀ ਲਾਉਣ ਦਾ ਵਿਰੋਧ

ਕੰਪਿਊਟਰ ਅਧਿਆਪਕ ਯੂਨੀਅਨ ਨੇ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਈ ਕਾਰਡ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪਣ ਦੀ ਸਖ਼ਤ ਨਿਖੇਧੀ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੱਤਪ੍ਰਤਾਪ ਸਿੰਘ ਭੀਖੀ ਨੇ ਦੱਸਿਆ ਕਿ 8ਵੀਂ ਅਤੇ 12ਵੀਂ ਜਮਾਤ...

  • fb
  • twitter
  • whatsapp
  • whatsapp
Advertisement
ਕੰਪਿਊਟਰ ਅਧਿਆਪਕ ਯੂਨੀਅਨ ਨੇ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਈ ਕਾਰਡ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪਣ ਦੀ ਸਖ਼ਤ ਨਿਖੇਧੀ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੱਤਪ੍ਰਤਾਪ ਸਿੰਘ ਭੀਖੀ ਨੇ ਦੱਸਿਆ ਕਿ 8ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਪਰ ਵਿਦਿਆਰਥੀਆਂ ਦੀ ਪੜ੍ਹਾਈ ਦੀ ਚਿੰਤਾ ਕਰਨ ਦੀ ਬਜਾਏ, ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀ ਡਿਊਟੀ ਕਾਰਡ ਤਿਆਰ ਕਰਨ ਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੇ ਇਸ ਸਰਕਾਰੀ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਡਾਟਾ ਐਂਟਰੀ ਦਾ ਕੰਮ ਹੁੰਦਾ ਹੈ ਤਾਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਕੰਪਿਊਟਰ ਅਧਿਆਪਕਾਂ ਦੀ ਯਾਦ ਆਉਂਦੀ ਹੈ, ਪਰ ਜਦੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਗੱਲ ਆਉਂਦੀ ਹੈ, ਜਿਨ੍ਹਾਂ ਲਈ ਉਹ ਪਿਛਲੇ ਦੋ ਦਹਾਕਿਆਂ ਤੋਂ ਲੜ ਰਹੇ ਹਨ ਤਾਂ ਮੰਤਰੀ ਅਤੇ ਮੁੱਖ ਮੰਤਰੀ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ।

Advertisement

Advertisement

Advertisement
×