ਪ੍ਰੈੱਸ ਦੀ ਆਜ਼ਾਦੀ ’ਤੇ ਹੱਲਾ ਬੋਲਣ ਦੀ ਨਿਖੇਧੀ
ਇੱਥੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ’ਚ ਜਾਂਚ ਦੇ ਨਾਮ ’ਤੇ ਪੁਲੀਸ ਵੱਲੋਂ ਅਖ਼ਬਾਰਾਂ ਵਾਲੀਆਂ ਗੱਡੀਆਂ ਰੋਕਣ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹੱਲਾ ਕਰਾਰ ਦਿੱਤਾ ਗਿਆ ਅਤੇ ਇਸ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਸੱਤ ਨਵੰਬਰ...
ਇੱਥੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ’ਚ ਜਾਂਚ ਦੇ ਨਾਮ ’ਤੇ ਪੁਲੀਸ ਵੱਲੋਂ ਅਖ਼ਬਾਰਾਂ ਵਾਲੀਆਂ ਗੱਡੀਆਂ ਰੋਕਣ ਨੂੰ ਪ੍ਰੈੱਸ ਦੀ ਆਜ਼ਾਦੀ ’ਤੇ ਹੱਲਾ ਕਰਾਰ ਦਿੱਤਾ ਗਿਆ ਅਤੇ ਇਸ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਸੱਤ ਨਵੰਬਰ ਨੂੰ ਤਰਨ ਤਾਰਨ ਵਿੱਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਚਾਰ ਦਾ ਫ਼ੈਸਲਾ ਲਿਆ ਗਿਆ।
ਇਸ ਮੌਕੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਘਾਲੀ, ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਸਿੱਧੂ ਤੇ ਹੋਰਾਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲਾਰਿਆਂ ਵਿਚ ਚਾਰ ਸਾਲ ਦਾ ਸਮਾਂ ਲੰਘਾ ਦਿੱਤਾ ਹੈ। ਕਿਸੇ ਵੀ ਮੰਗ ਨੂੰ ਨਾ ਮੰਨੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਖ਼ਿਲਾਫ਼ ਸੱਤ ਨਵੰਬਰ ਨੂੰ ਤਰਨ ਤਾਰਨ ਵਿੱਚ ਜਥੇਬੰਦੀ ਸੂਬਾ ਪੱਧਰੀ ਰੋਸ ਮਾਰਚ ਕਰ ਕੇ ਭੰਡੀ ਪ੍ਰਚਾਰ ਕਰੇਗੀ। ਇਸ ਮੌਕੇ ਜਾਂਚ ਦੇ ਨਾਮ ਸਰਕਾਰੀ ਇਸ਼ਾਰੇ ’ਤੇ ਪੁਲੀਸ ਵੱਲੋਂ ਅਖ਼ਬਾਰਾਂ ਦੀਆਂ ਗੱਡੀਆਂ ਰੋਕ ਕੇ ਪ੍ਰੈੱਸ ਦੀ ਆਜ਼ਾਦੀ ’ਤੇ ਹੱਲਾ ਬੋਲਣ ਦੀ ਨਿਖੇਧੀ ਕੀਤੀ ਗਈ।

