DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਦੀ ਇਜ਼ਰਾਈਲ ਫੇਰੀ ਦੀ ਨਿਖੇਧੀ

ਇਨਕਲਾਬੀ ਕੇਂਦਰ ਪੰਜਾਬ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਫੇਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰਾਇਣ ਦੱਤ, ਸੂਬਾਈ ਆਗੂ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਸਿੰਘ ਨੇ ਕਿਹਾ ਕਿ ਇਹ ਦੌਰਾ...

  • fb
  • twitter
  • whatsapp
  • whatsapp
Advertisement
ਇਨਕਲਾਬੀ ਕੇਂਦਰ ਪੰਜਾਬ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਫੇਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰਾਇਣ ਦੱਤ, ਸੂਬਾਈ ਆਗੂ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਸਿੰਘ ਨੇ ਕਿਹਾ ਕਿ ਇਹ ਦੌਰਾ ਭਾਰਤ ਸਮੇਤ ਸੰਸਾਰ ਭਰ ਦੇ ਮਿਹਨਤਕਸ਼ ਲੋਕਾਂ ਨਾਲ ਧੋਖਾ ਹੈ, ਕਿਉਂਕਿ ਇਜ਼ਰਾਈਲ ਸਰਕਾਰ ਨੇ ਗਾਜ਼ਾ ਵਿੱਚ ਨਿਰਦੋਸ਼ 72,000 ਤੋਂ ਵਧੇਰੇ ਫ਼ਲਸਤੀਨੀ ਲੋਕਾਂ ਦਾ ਕਤਲ ਤੇ ਲੱਖਾਂ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰਨ ਤੋਂ ਇਲਾਵਾ ਦਸ ਲੱਖ ਘਰਾਂ ਨੂੰ ਉਜਾੜ ਦਿੱਤਾ ਹੈ। ਮੋਦੀ ਦੀ ਇਜ਼ਰਾਈਲ ਫੇਰੀ ਆਪਣੀ ਆਜ਼ਾਦੀ ਦੀ ਲੜਾਈ ਲੜ ਰਹੇ ਫ਼ਲਸਤੀਨੀਆਂ ਵਿਰੁੱਧ ਸਾਮਰਾਜੀ ਤਾਕਤਾਂ ਨਾਲ ਗੱਠਜੋੜ ਦੀ ਪ੍ਰਤੀਕ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਇਜ਼ਰਾਈਲ ਨਾਲ ਫ਼ੌਜੀ ਸਹਿਯੋਗ ਖ਼ਤਮ ਕਰੇ, ਫ਼ਲਸਤੀਨੀ ਲੋਕਾਂ ਦੀ ਆਜ਼ਾਦੀ ਦਾ ਖੁੱਲ੍ਹਾ ਸਮਰਥਨ ਕਰੇ ਅਤੇ ਗਾਜ਼ਾ ਵਿੱਚ ਜੰਗਬੰਦੀ ਲਈ ਕੌਮਾਂਤਰੀ ਦਬਾਅ ਬਣਾਏ। ਉਨ੍ਹਾਂ ਮਜ਼ਦੂਰਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਪ੍ਰਗਤੀਸ਼ੀਲ ਤਾਕਤਾਂ ਨੂੰ ਸੱਦਾ ਦਿੱਤਾ ਕਿ ਉਹ ਸਾਮਰਾਜੀ ਗੱਠਜੋੜ ਦਾ ਜ਼ੋਰਦਾਰ ਵਿਰੋਧ ਕਰਨ ਅਤੇ ਫ਼ਲਸਤੀਨੀ ਲੋਕਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਨ।

Advertisement
Advertisement
×