ਪੱਤਰ ਪ੍ਰੇਰਕ
ਮਾਨਸਾ, 16 ਸਤੰਬਰ
ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਦਲਜੀਤ ਸਿੰਘ ਮਾਨਸ਼ਾਹੀਆ, ਜਨਰਲ ਸਕੱਤਰ ਮਲਕੀਤ ਸਿੰਘ ਮੰਦਰਾਂ ਅਤੇ ਸੀਨੀਅਰ ਆਗੂ ਕ੍ਰਿਸ਼ਨ ਚੌਹਾਨ ਵੱਲੋਂ ਜਾਰੀ ਬਿਆਨ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ ਕਾਮਰੇਡ ਸੀਤਾ ਰਾਮ ਗੋਬਿੰਦਪੁਰਾ ਕੋਈ ਆਮ ਵਿਅਕਤੀ ਨਹੀਂ ਹੈ, ਉਹ ਭਾਰਤ ਦੀ ਸਭ ਤੋਂ ਪੁਰਾਣੀ ਜਥੇਬੰਦੀ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮਾਨਸਾ ਦਾ ਸੀਨੀਅਰ ਮੀਤ ਪ੍ਰਧਾਨ ਹੈ। ਉਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮੇਂ-ਸਮੇਂ ’ਤੇ ਉਲੀਕੇ ਪ੍ਰੋਗਰਾਮਾਂ ਵਿੱਚ ਅੱਗੇ ਹੋ ਕੇ ਯੋਗਦਾਨ ਪਾ ਰਿਹਾ ਹੈ। 8 ਸਤੰਬਰ ਨੂੰ ਪੁਲੀਸ ਵਧੀਕੀਆਂ ਵਿਰੁੱਧ ਬੁਢਲਾਡਾ ਵਿਖੇ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦੇ ਹੋਏ, ਕਿਸੇ ਇੱਕ ਮਾੜੇ ਅਨਸਰ ਵੱਲੋਂ ਗਲਤ ਕਿਹਾ ਗਿਆ ਸੀ।