ਪੰਜਾਬ ਯੂਨੀਵਰਸਿਟੀ ਸਿੰਡੀਕੇਟ ਖ਼ਤਮ ਕਰਨ ਦੀ ਨਿਖੇਧੀ
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਖ਼ਤਮ ਕਰਨ ਵੱਲ ਵਧਦੇ ਕਦਮਾਂ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਦੇ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ, ਸੂਬਾ ਕਮੇਟੀ ਮੈਂਬਰ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ...
Advertisement
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਖ਼ਤਮ ਕਰਨ ਵੱਲ ਵਧਦੇ ਕਦਮਾਂ ਦੀ ਇਨਕਲਾਬੀ ਕੇਂਦਰ ਪੰਜਾਬ ਨੇ ਨਿਖੇਧੀ ਕੀਤੀ ਹੈ। ਇਨਕਲਾਬੀ ਕੇਂਦਰ ਦੇ ਪ੍ਰਧਾਨ ਨਰਾਇਣ ਦੱਤ, ਜਨਰਲ ਸਕੱਤਰ ਕੰਵਲਜੀਤ ਖੰਨਾ, ਸੂਬਾ ਕਮੇਟੀ ਮੈਂਬਰ ਮੁਖਤਿਆਰ ਪੂਹਲਾ, ਜਗਜੀਤ ਲਹਿਰਾ ਮੁਹੱਬਤ ਅਤੇ ਜਸਵੰਤ ਜੀਰਖ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਨੂੰ ਖੋਹਣ, ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਤਬਾਹ ਕਰਨਾ ਵਿਦਿਆ ਦਾ ਭਗਵਾਂਕਰਨ ਕਰਨ ਦੀ ਸਾਜ਼ਿਸ਼ ਹੈ। ਕੇਂਦਰ ਸਰਕਾਰ ਨੇ ਸਿੱਖਿਆ ਨੀਤੀ 2020 ਰਾਹੀਂ ਦੇਸ਼ ਦੇ ਸਾਰੇ ਉੱਚ ਵਿਦਿਅਕ ਅਦਾਰਿਆਂ ਨੂੰ ਵੱਡੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ। ਮੋਦੀ ਹਕੂਮਤ ਆਪਣੇ ਫਿਰਕੂ ਫਾਸ਼ੀ ਏਜੰਡੇ ਤਹਿਤ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਸਮੂਹ ਇਨਕਲਾਬੀ ਜਮਹੂਰੀ ਸ਼ਕਤੀਆਂ ਨੂੰ ਮੋਦੀ ਸਰਕਾਰ ਦੇ ਇਸ ਨਾਪਾਕ ਹਮਲੇ ਖ਼ਿਲਾਫ਼ ਇੱਕ ਜੁੱਟ ਹੋਣ ਦਾ ਸੱਦਾ ਦਿੱਤਾ।
Advertisement
Advertisement
