ਪੱਤਰਕਾਰ ਖ਼ਿਲਾਫ਼ ਕੇਸ ਦੀ BKU Dakunda ਵੱਲੋਂ ਨਿਖੇਧੀ
ਲੋਕ ਆਵਾਜ਼ ਟੀ ਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤੇ ਜਾਣ ਦੀ ਬੀ ਕੇ ਯੂ (ਏਕਤਾ)-ਡਕੌਂਦਾ (ਧਨੇਰ) ਨੇ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ...
Advertisement
ਲੋਕ ਆਵਾਜ਼ ਟੀ ਵੀ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤੇ ਜਾਣ ਦੀ ਬੀ ਕੇ ਯੂ (ਏਕਤਾ)-ਡਕੌਂਦਾ (ਧਨੇਰ) ਨੇ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਮਸਲੇ ਉਠਾਉਣ ਵਾਲੇ ਪੱਤਰਕਾਰਾਂ, ਸੰਘਰਸ਼ਸ਼ੀਲਾਂ ਅਤੇ ਸਿਆਸੀ ਵਿਰੋਧੀਆਂ ਦੀ ਆਵਾਜ਼ ਨੂੰ ਝੂਠੇ ਪੁਲੀਸ ਕੇਸਾਂ ਜ਼ਰੀਏ ਦਬਾਉਣ ਦਾ ਯਤਨ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੇ ਇਤਿਹਾਸਕ ਕਿਸਾਨ ਘੋਲ ਅਤੇ ਹੁਣ ਜੰਤਰ ਮੰਤਰ ’ਤੇ ਵਿਦਿਆਰਥੀਆਂ ਦੇ ਇਤਿਹਾਸਕ ਜੇਤੂ ਘੋਲਾਂ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਬੋਲਣ ਦੀ ਜਾਗ ਲਾਈ ਹੈ।
Advertisement
Advertisement
×

