ਸੀ ਪੀ ਆਈ ਵੱਲੋਂ ਕਾਨਫਰੰਸ
ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੋਂ ਪਿੰਡ ਤੇ ਜ਼ਿਲ੍ਹਾ ਇਕਾਈਆਂ ਨੂੰ ਤਕੜਾ ਕਰਨਾ ਜ਼ਰੂਰੀ ਹੈ। ਉਹ ਅੱਜ ਇਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ...
Advertisement
ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ਤੋਂ ਪਿੰਡ ਤੇ ਜ਼ਿਲ੍ਹਾ ਇਕਾਈਆਂ ਨੂੰ ਤਕੜਾ ਕਰਨਾ ਜ਼ਰੂਰੀ ਹੈ। ਉਹ ਅੱਜ ਇਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਸਬ-ਡਵੀਜ਼ਨ ਮਾਨਸਾ ਲਈ 15 ਮੈਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ ਅਤੇ ਹਾਊਸ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਮੌਕੇ ਰੂਪ ਸਿੰਘ ਢਿੱਲੋਂ ਸਕੱਤਰ, ਕੇਵਲ ਸਿੰਘ ਮੀਤ ਸਕੱਤਰ, ਕਰਨੈਲ ਸਿੰਘ ਕੈਸ਼ੀਅਰ, ਦਲਜੀਤ ਸਿੰਘ ਮਾਨਸ਼ਾਹੀਆ, ਹਰਪਾਲ ਸਿੰਘ, ਗੁਰਦਿਆਲ ਸਿੰਘ, ਗੁਰਦੇਵ ਸਿੰਘ, ਸੁਖਰਾਜ ਸਿੰਘ, ਭੋਲਾ ਸਿੰਘ, ਕਪੂਰ ਸਿੰਘ, ਸ਼ਿੰਦਰਪਾਲ ਸਿੰਘ ਪੱਪੀ, ਬੂਟਾ ਸਿੰਘ, ਸੱਤਪਾਲ ਕੌਰ ਕਮੇਟੀ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।
Advertisement
Advertisement
×

