ਕਾਂਗਰਸ ਵੱਲੋਂ ਰੈਲੀਆਂ ਕਰਨ ਦਾ ਐਲਾਨ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਵਿੰਦਰ ਸਿੰਘ ਜਵਾਹਰਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਲਿਆਂਦੇ ‘ਜੀ ਰਾਮ ਜੀ’ ਕਾਨੂੰਨ ਵਿਰੁੱਧ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਪਾਰਟੀ ਵੱਲੋਂ ਮਾਲਵਾ ਖੇਤਰ ਵਿੱਚ ਮਗਨਰੇਗਾ ਬਚਾਓ ਸੰਘਰਸ਼...
Advertisement
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਵਿੰਦਰ ਸਿੰਘ ਜਵਾਹਰਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਲਿਆਂਦੇ ‘ਜੀ ਰਾਮ ਜੀ’ ਕਾਨੂੰਨ ਵਿਰੁੱਧ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਪਾਰਟੀ ਵੱਲੋਂ ਮਾਲਵਾ ਖੇਤਰ ਵਿੱਚ ਮਗਨਰੇਗਾ ਬਚਾਓ ਸੰਘਰਸ਼ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਂਗਰਸ ਵੱਲੋਂ ਬਾਕਾਇਦਾ ਲਾਮਬੰਦੀ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਗਨਰੇਗਾ ਦੇ ਸਹੀ ਢੰਗ ਨਾਲ ਲਾਗੂ ਨਾ ਹੋਣ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਵਾਂਗ ਜੀ ਰਾਮ ਜੀ ਬਿੱਲ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਲੋਕਾਂ ਤੋਂ ਇਸ ਸਬੰਧੀ ਸਹਿਯੋਗ ਦੀ ਮੰਗ ਕੀਤੀ।
Advertisement
Advertisement
×

