ਕਾਂਗਰਸ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਅਨੁਸੂਚਿਤ ਜਾਤੀ ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਕਿਸੇ ਵੀ ਕੀਮਤ ’ਤੇ ਤੋੜਨ ਜਾਂ ਕਮਜ਼ੋਰ ਕਰਨ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਲੋਕਤੰਤਰ,...
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਅਨੁਸੂਚਿਤ ਜਾਤੀ ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਕਿਸੇ ਵੀ ਕੀਮਤ ’ਤੇ ਤੋੜਨ ਜਾਂ ਕਮਜ਼ੋਰ ਕਰਨ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇਸ਼ ਦੇ ਲੋਕਤੰਤਰ, ਸਮਾਜਿਕ ਬਰਾਬਰੀ ਅਤੇ ਆਪਸੀ ਭਾਈਚਾਰੇ ਦੀ ਨੀਂਹ ਹੈ, ਜਿਸ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਹ ਬੁਢਲਾਡਾ ਵਿੱਚ ਪਾਰਟੀ ਵਰਕਰਾਂ ਦੇ ਪ੍ਰਦਰਸ਼ਨ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਚੌਧਰੀ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਕੇ ਮਨੂਵਾਦੀ ਸੋਚ ਨੂੰ ਲਾਗੂ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸੋਚ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਜਪਾ ਵੱਖ-ਵੱਖ ਢੰਗਾਂ ਅਤੇ ਬਹਾਨਿਆਂ ਰਾਹੀਂ ਭਾਰਤ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕਰੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਵਿੱਕੀ, ਮਾਈਕਲ ਗਾਗੋਵਾਲ, ਸਤਪਾਲ ਸਿੰਘ ਮੂਲੇਵਾਲਾ, ਹਰਪ੍ਰੀਤ ਸਿੰਘ ਪਿਆਰੀ, ਗੁਰਪ੍ਰੀਤ ਸਿੰਘ ਸਿੱਧੂ, ਗੁਰਦੀਪ ਸਿੰਘ ਬਠਿੰਡਾ, ਸਤਗੁਰ ਸਿੰਘ, ਮੱਖਣ ਸ਼ਰਮਾ ਆਦਿ ਵੀ ਮੌਜੂਦ ਸਨ।

