Congress Campaign: ਵਰਕਰ ਹੀ ਕਾਂਗਰਸ ਦੀ ਅਸਲ ਤਾਕਤ: ਜ਼ੀਰਾ
ਪੰਜਾਬ ਕਾਂਗਰਸ ਵੱਲੋਂ ਫ਼ਿਰੋਜ਼ਪੁਰ ਵਿੱਚ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਚਲਾਈ ਗਈ, ਜਿਸ ਵਿੱਚ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵੀ ਸਮਰਥਕਾਂ ਨਾਲ ਸ਼ਾਮਲ ਹੋਏ। ਰਵਾਨਗੀ...
ਪੰਜਾਬ ਕਾਂਗਰਸ ਵੱਲੋਂ ਫ਼ਿਰੋਜ਼ਪੁਰ ਵਿੱਚ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਚਲਾਈ ਗਈ, ਜਿਸ ਵਿੱਚ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵੀ ਸਮਰਥਕਾਂ ਨਾਲ ਸ਼ਾਮਲ ਹੋਏ। ਰਵਾਨਗੀ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਮਰਪਿਤ ਵਰਕਰ ਹੀ ਕਾਂਗਰਸ ਦੀ ਅਸਲ ਤਾਕਤ ਹਨ। ਉਨ੍ਹਾਂ ਕਿਹਾ ਕਿ ਸੰਗਠਨ ਮਜ਼ਬੂਤ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਚੋਣ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ, ਸ਼ਹਿਰੀ ਪ੍ਰਧਾਨ ਮੱਲਾਂਵਾਲਾ ਸਤਪਾਲ ਚਾਵਲਾ, ਪ੍ਰਦੇਸ਼ ਕਾਂਗਰਸ ਮੈਂਬਰ ਰੋਸ਼ਨ ਲਾਲ ਬਿੱਟਾ, ਸਾਬਕਾ ਪ੍ਰਧਾਨ ਡਾ. ਰਸ਼ਪਾਲ ਸਿੰਘ ਗਿੱਲ, ਕੌਂਸਲਰ ਅਸ਼ੋਕ ਮਨਚੰਦਾ, ਯੂਥ ਕਾਂਗਰਸ ਪੰਜਾਬ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰਾ, ਰੋਮੀ ਚੌਪੜਾ, ਪ੍ਰਿਤਪਾਲ ਸਿੰਘ ਕਾਕਾ ਜ਼ੈਲਦਾਰ, ਰਮਨ ਸ਼ਰਮਾ, ਸਾਬਕਾ ਪ੍ਰਧਾਨ ਮਹਿੰਦਰ ਮਦਾਨ, ਰੂਬਲ ਵਿਰਦੀ, ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਮੁਕੇਸ਼ ਚੌਧਰੀ ਹਾਜ਼ਰ ਸਨ।

