ਮਲੋਟ: ਹਲਕਾ ਮਲੋਟ ਤੋਂ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਨੇ ਅੱਜ ਨਵੀਂ ਦਾਣਾ ਮੰਡੀ ਮਲੋਟ ਵਿਖੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਹਮੇਸ਼ਾ ਹੀ ਆੜ੍ਹਤੀਆਂ ਤੇ ਕਿਸਾਨਾਂ ਨੂੰ ਫਸਲ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਗਈ ਅਤੇ ਨਵੀਂ ਸਰਕਾਰ ’ਚ ਵੀ ਆੜ੍ਹਤੀਆਂ ਦੀਆਂ ਹੋਰ ਲੋੜਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਰਮੇਸ਼ ਕੁਮਾਰ ਜੁਨੇਜਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਨੇ ਐਸੋਸੀਏਸ਼ਨ ਵਲੋਂ ਰੁਪਿੰਦਰ ਕੌਰ ਰੂਬੀ ਦਾ ਸਵਾਗਤ ਕੀਤਾ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ਼ਾਮ ਲਾਲ ਜੁਨੇਜਾ, ਐਸੋਸੀਏਸਨ ਦੇ ਰਣਜੀਤ ਸਿੰਘ ਮਾਨ ਆਦਿ ਵੱਡੀ ਗਿਣਤੀ ਆਗੂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ