ਪੱਤਰ ਪ੍ਰੇਰਕ
ਬੋਹਾ, 10 ਫ਼ਰਵਰੀ
ਬੁਢਲਾਡਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਣਵੀਰ ਕੌਰ ਮੀਆਂ ਵੱਲੋਂ ਬੋਹਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਨੇੜਲੇ ਪਿੰਡਾਂ ’ਚ ਚੋਣ ਰੈਲੀਆਂ ਕੀਤੀਆਂ ਗਈਆਂ।
ਡਾ. ਰਣਵੀਰ ਕੌਰ ਮੀਆਂ ਨੇ ਕਿਹਾ ਕਿ ਪੰਜਾਬ ਦੇ ਨਵੇਂ ਸਿਆਸੀ ਸਮੀਕਰਨਾਂ ਮੁਤਾਬਕ ਕਾਂਗਰਸ ਪਾਰਟੀ ਪੰਜਾਬ ਵਿਚ ਬਹੁਮਤ ਨਾਲ ਸਰਕਾਰ ਬਣਾਉਂਦੇ ਨਜ਼ਰ ਆ ਰਹੇ ਹਨ, ਇਸ ਲਈ ਵਿਰੋਧੀ ਪਾਰਟੀਆਂ ਜਾਣਬੁੱਝ ਕੇ ਹੁੱਲੜਬਾਜ਼ੀ ਕਰਵਾ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਗਰਸ਼ ਪਾਰਟੀ ਦੇ ਪੋਸਟਰ ਪਾੜਨਾ ਵਿਰੋਧੀ ਪਾਰਟੀ ਵਿੱਚ ਪਾਈ ਜਾ ਰਹੀ ਬੁਖਲਾਹਟ ਦੀ ਨਿਸ਼ਾਨੀ ਹੈ। ਡਾ. ਰਣਬੀਰ ਕੌਰ ਮੀਆਂ ਨੇ ਆਖਿਆ ਕਿ ਜੇਕਰ ਬੁਢਲਾਡਾ ਹਲਕੇ ਦੇ ਲੋਕ ਉਨ੍ਹਾਂ ਨੂੰ ਤਾਕਤ ਬਖ਼ਸ਼ਦੇ ਹਨ ਤਾਂ ਉਹ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੀ ਗਰੰਟੀ ਦਿੰਦੇ ਹਨ। ਮੀਟਿੰਗਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ਼ੀ ਆਗੂ ਨਵੀਨ ਕੁਮਾਰ ਕਾਲਾ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਬੀਬੀ ਮੀਆਂ ਅੰਗਰੇਜ਼ੀ ਭਾਸ਼ਾ ਵਿਚ ਪੀਐੱਚਡੀ ਅਤੇ ਅਣਥੱਕ ਸ਼ਖਸੀਅਤ ਹੋਣ ਕਾਰਨ ਇਸ ਖੇਤਰ ਦੀਆਂ ਵੋਟਾਂ ਲੈਣ ਲਈ ਸਭ ਤੋਂ ਵੱਧ ਯੋਗ ਉਮੀਦਵਾਰ ਹਨ।