ਜਗਜੀਤ ਸਿੱਧੂ
ਤਲਵੰਡੀ ਸਾਬੋ, 19 ਫਰਵਰੀ
ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਬੰਦ ਹੋਣ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਜ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਤੇ ਆਪਣੇ ਲਈ ਵੋਟਾਂ ਮੰਗੀਆਂ। ਕਾਂਗਰਸੀ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਅੱਜ ਸਵੇਰ ਤੋਂ ਹੀ ਵੋਟਰਾਂ ਨਾਲ ਸੰਪਰਕ ਕਰਨ ਨਿਕਲੇ ਤੇ ਸਥਾਨਕ ਸ਼ਹਿਰ ਵਿੱਚ ਘਰ ਘਰ ਜਾ ਕੇ ਆਪਣੇ ਹੱਕ ਵਿੱਚ ਫ਼ਤਵਾ ਦੇਣ ਦੀ ਵੋਟਰਾਂ ਨੂੰ ਅਪੀਲ ਕੀਤੀ।
ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ਵੱਲੋਂ ਸੂਬੇ ਅਤੇ ਆਪਣੇ ਵੱਲੋਂ ਹਲਕੇ ਦੇ ਕੀਤੇ ਵਿਕਾਸ ਕਾਰਜਾਂ ਦੇ ਨਾਂ ’ਤੇ ਵੋਟਾਂ ਮੰਗੀਆਂ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ, ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜੱਗਾ, ਸਾਬਕਾ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ ਆਦਿ ਪਾਰਟੀ ਆਗੂ ਵੀ ਸ਼ਾਮਲ ਸਨ।