ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਦੇ ਕੇਂਦਰੀ ਆਗੂਆਂ ਵੱਲੋਂ ਫ਼ਰੀਦਕੋਟ ਦਾ ਦੌਰਾ

ਆਗਾਮੀ ਚੋਣਾਂ ਤੋਂ ਪਹਿਲਾਂ ਕਾਂਗਰਸੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਕੇਂਦਰੀ ਆਗੂਆਂ ਨੇ ਫ਼ਰੀਦਕੋਟ ਦਾ ਦੌਰਾ ਕੀਤਾ ਅਤੇ ਇੱਥੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਕਾਂਗਰਸ ਦੇ ਕੇਂਦਰੀ ਆਗੂ ਜਨਾਬ ਨਦੀਮ ਜਾਵੇਦ, ਕੇ ਕੇ ਅਗਰਵਾਲ...
ਫ਼ਰੀਦਕੋਟ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ।
Advertisement

ਆਗਾਮੀ ਚੋਣਾਂ ਤੋਂ ਪਹਿਲਾਂ ਕਾਂਗਰਸੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਕੇਂਦਰੀ ਆਗੂਆਂ ਨੇ ਫ਼ਰੀਦਕੋਟ ਦਾ ਦੌਰਾ ਕੀਤਾ ਅਤੇ ਇੱਥੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਕਾਂਗਰਸ ਦੇ ਕੇਂਦਰੀ ਆਗੂ ਜਨਾਬ ਨਦੀਮ ਜਾਵੇਦ, ਕੇ ਕੇ ਅਗਰਵਾਲ ਅਤੇ ਪੰਜਾਬ ਕਾਂਗਰਸ ਦੇ ਆਗੂ ਨਵਤੇਜ ਸਿੰਘ ਚੀਮਾ ਨੇ ਇੱਥੇ ਦੱਸਿਆ ਕਿ ਦੇਸ਼ ਭਰ ਵਿੱਚ ਕਾਂਗਰਸੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਚਲਾਈ ਗਈ ਹੈ ਅਤੇ ਉਹ ਇਸ ਸਾਲ ਵਿੱਚ ਪੰਜਾਬ ਦੇ ਅਤੇ ਦੇਸ਼ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਦੀ ਰਹਿ ਹਾਸਲ ਕਰਨਗੇ ਅਤੇ ਉਸੇ ਅਨੁਸਾਰ ਕਾਂਗਰਸੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਕੇਂਦਰੀ ਆਗੂ ਇੱਕ ਹਫਤੇ ਤੱਕ ਫ਼ਰੀਦਕੋਟ ਜ਼ਿਲ੍ਹੇ ਵਿੱਚ ਰਹਿਣਗੇ ਇਸ ਦਰਮਿਆਨ ਉਹ ਕਾਂਗਰਸੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੂੰ ਮਿਲਣਗੇ। ਕਾਂਗਰਸ ਦੇ ਕੇਂਦਰੀ ਆਗੂ ਨਦੀਮ ਜਾਵੇਦ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਕਥਿਤ ਤੌਰ ‘ਤੇ ਮਿਲ ਗਏ ਹਨ ਅਤੇ ਉਹ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੀਆਂ ਧੱਜੀਆਂ ਉਡਾ ਰਹੇ ਹਨ ਜਿਸ ਖ਼ਿਲਾਫ਼ ਕਾਂਗਰਸ ਨੇ ਦੇਸ਼ ਭਰ ਵਿੱਚ ਮੁਹਿੰਮ ਚਲਾਈ ਹੈ ਅਤੇ ਜਲਦ ਹੀ ਚੋਣਾਂ ਅਤੇ ਵੋਟਾਂ ਬਣਾਉਣ ਵਿੱਚ ਹੁੰਦੀ ਘਪਲੇਬਾਜ਼ੀ ਦੇਸ਼ ਦੇ ਲੋਕਾਂ ਸਾਹਮਣੇ ਰੱਖਣਗੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਸੰਗਠਨ ਦੇਸ਼ ਦਾ ਸਭ ਤੋਂ ਮਜ਼ਬੂਤ ਅਤੇ ਭਰੋਸੇਮੰਦ ਸੰਗਠਨ ਬਣਨ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਭੋਲੂਵਾਲਾ, ਗਿੰਦਰਜੀਤ ਸਿੰਘ ਮਚਾਕੀ, ਬਲਜੀਤ ਸਿੰਘ ਗੋਰਾ ਅਤੇ ਜ਼ਿਲ੍ਹੇ ਦੇ ਹੋਰ ਵੀ ਸੀਨੀਅਰ ਕਾਂਗਰਸੀ ਆਗੂ ਮੀਟਿੰਗ ਵਿੱਚ ਹਾਜ਼ਰ ਸਨ।

Advertisement
Advertisement
Show comments