ਭਦੌੜ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਚੋਣ ਦਫ਼ਦਰ ਦਾ ਉਦਘਾਟਨ ਪਾਰਟੀ ਦੇ ਕੇਂਦਰੀ ਸਕੱਤਰ ਤਰੁਣ ਚੁੱਘ ਨੇ ਕੀਤਾ। ਇਸ ਸਮੇਂ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਅੱਜ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ੍ਰੀ ਚੁੱਘ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਸੰਗਰੂਰ ਦੇ ਪਛੜੇਪਣ ਨੂੰ ਦੂਰ ਕਰਨ ਦਾ ਸੰਗਰੂਰ ਦੇ ਲੋਕਾਂ ਨੂੰ ਇਸ ਜ਼ਿਮਨੀ ਚੋਣ ਰਾਹੀਂ ਸੁਨਹਿਰੀ ਮੌਕਾ ਮਿਲਿਆ ਹੈ। ਇਸ ਸਮੇਂ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ ਅੱਜ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਸ੍ਰੀ ਚੁੱਘ ਨੇ ਪਾਰਟੀ ਚਿੰਨ੍ਹ ਪਾ ਕੇ ਸਵਾਗਤ ਕੀਤਾ। -ਪੱਤਰ ਪ੍ਰੇਰਕ