Congress: ਕਾਂਗਰਸ ਵੱਲੋਂ ਨਿਗਮ ਦਫ਼ਤਰ ਅੱਗੇ ਧਰਨਾ
ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਖ਼ਿਲਾਫ਼ ਕਾਂਗਰਸ ਨੇ ਨਗਰ ਨਿਗਮ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂ ਸੁਧੀਰ ਭਾਦੂ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀਆਂ ਨੇ ਨਿਗਮ ਦਫ਼ਤਰ ਦੇ ਮੁੱਖ ਗੇਟ ਨੂੰ ਜਿੰਦਰਾ ਲਾ ਕੇ ਨਾਅਰੇਬਾਜ਼ੀ ਕੀਤੀ ਅਤੇ ਸਮੱਸਿਆ ਦੇ ਹੱਲ ਦੀ...
Advertisement
ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਖ਼ਿਲਾਫ਼ ਕਾਂਗਰਸ ਨੇ ਨਗਰ ਨਿਗਮ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂ ਸੁਧੀਰ ਭਾਦੂ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀਆਂ ਨੇ ਨਿਗਮ ਦਫ਼ਤਰ ਦੇ ਮੁੱਖ ਗੇਟ ਨੂੰ ਜਿੰਦਰਾ ਲਾ ਕੇ ਨਾਅਰੇਬਾਜ਼ੀ ਕੀਤੀ ਅਤੇ ਸਮੱਸਿਆ ਦੇ ਹੱਲ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਦਾ ਪਾਣੀ ਸੜਕਾਂ ’ਤੇ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਰਿਹਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਕਵਿਤਾ ਸੋਲੰਕੀ ਅਤੇ ਸ਼ਹਿਰੀ ਪ੍ਰਧਾਨ ਸੁਭਾਸ਼ ਬਾਘਲਾ ਨੇ ਚਿਤਾਵਨੀ ਦਿੱਤੀ ਕਿ ਜੇ ਸੀਵਰੇਜ ਸਮੱਸਿਆ ਦਾ ਤੁਰੰਤ ਅਤੇ ਸਥਾਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੇ ਹੱਕਾਂ ਲਈ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Advertisement
Advertisement
×

