ਕਾਂਗਰਸੀ ਕੌਂਸਲਰ ਨੂੰ ਘਰ ਵਿੱਚ ਕੁੱਟਮਾਰ ਕਰਕੇ ਲੁੱਟਿਆ

ਕਾਂਗਰਸੀ ਕੌਂਸਲਰ ਨੂੰ ਘਰ ਵਿੱਚ ਕੁੱਟਮਾਰ ਕਰਕੇ ਲੁੱਟਿਆ

ਜਖ਼ਮੀ ਕੌਂਸਲਰ ਕਰਮਜੀਤ ਕੌਰ।

ਬਰਨਾਲਾ: ਸ਼ਹਿਰ ’ਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ’ਚ ਸਹਿਮ ਪੈਦਾ ਕਰ ਦਿੱਤਾ ਹੈ। ਵਾਰਡ ਨੰਬਰ 7 ਦੀ ਕਾਂਗਰਸੀ ਕੌਂਸਲਰ ਕਰਮਜੀਤ ਕੌਰ ਘਰ ਅੰਦਰ ਕੱਪੜਿਆਂ ਦੀ ਸਿਲਾਈ ਕਰ ਰਹੀ ਸੀ। ਅਚਾਨਕ ਕੁਝ ਲੁਟੇਰੇ ਘਰ ’ਚ ਦਾਖ਼ਲ ਹੋਏ ਤੇ ਕੌਂਸਲਰ ਨੂੰ ਬੇਹੋਸ਼ੀ ਵਾਲੀ ਦਵਾਈ ਸੁੰਘਾ ਕੇ ਉਸ ਦੀ ਕੁੱਟਮਾਰ ਕਰਕੇ ਉਸ ਦੇ ਕੰਨਾਂ ’ਚ ਪਾਈਆਂ ਸੋਨੇ ਦੀਆਂ ਵਾਲੀਆਂ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ। ਲੁਟੇਰਿਆਂ ਵੱਲੋਂ ਕੀਤੀ ਕੁੱਟਮਾਰ ਕਾਰਨ ਕੌਂਸਲਰ ਦੇ ਸਿਰ ’ਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਤੁਰੰਤ ਜ਼ਿਲ੍ਹਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਹਾਲੇ ਤੱਕ ਲੁਟੇਰਿਆਂ ਦੀ ਪੈੜ ਨਹੀਂ ਨੱਪ ਸਕੀ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਰਾਜ ’ਚ ਕਾਂਗਰਸੀ ਕੌਂਸਲਰ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਦੱਸਣਯੋਗ ਹੈ ਕਿ ਸ਼ਹਿਰ ਦੀਆਂ ਸੰਘਣੀ ਆਬਾਦੀ ਵਾਲੀਆਂ ਥਾਵਾਂ ਸਮੇਤ ਬਾਹਰਲੇ ਇਲਾਕਿਆਂ ’ਚ ਦਿਨ ਢਲਦੇ ਹੀ ਲੋਕ ਜਾਣ ਗੁਰੇਜ਼ ਕਰਨ ਲੱਗੇ ਹਨ। ਕੁਝ ਦਿਨ ਪਹਿਲਾਂ ਲੱਖੀ ਕਲੋਨੀ ਵਿੱਚ ਦਿਨ ਦਿਹਾੜੇ ਇਕ ਦੁਕਾਨ ਤੋਂ ਲੁਟੇਰੇ ਪੈਸੇ ਤੇ ਸਾਮਾਨ ਖੋਹ ਕੇ ਫਰਾਰ ਹੋ ਗਏ ਸਨ। ਸ਼ਹਿਰ ’ਚ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲੀਸ ਫੇਲ੍ਹ ਹੋ ਚੁੱਕੀ ਹੈ। ਜ਼ਿਲ੍ਹਾ ਪੁਲੀਸ ਮੁਖੀ ਭਾਗੀਰਥ ਮੀਨਾ ਨੇ ਕਿਹਾ ਕਿ ਲੁਟੇਰਿਆਂ ਦੀ ਪੈੜ ਨੱਪਣ ਲਈ ਪੁਲਿਸ ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ ਤੇ ਜਲਦ ਹੀ ਲੁੱਟ ਖੋਹ ਕਰਨ ਵਾਲੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -ਰਵਿੰਦਰ ਰਵੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All