ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਨੇ ਸੂਬੇ ਅਤੇ ਦੇਸ਼ ਨੂੰ ਆਰਥਿਕ ਤੌਰ ’ਤੇ ਮਜਬੂਤ ਕੀਤਾ: ਸਦੀਕ

ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਇਥੇ ਕਾਂਗਰਸੀ ਆਗੂ ਹਰਦੇਵ ਸਿੰਘ ਗਿੱਲ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਅਤੇ ਦੇਸ਼ ਵਿੱਚ ਲੰਬਾ ਸਮਾਂ ਰਾਜ ਕੀਤਾ। ਸੂਬੇ ਅਤੇ ਦੇਸ਼ ਨੂੰ ਆਰਥਿਕ ਤੌਰ ’ਤੇ ਮਜਬੂਤ ਕੀਤਾ,...
Advertisement

ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਇਥੇ ਕਾਂਗਰਸੀ ਆਗੂ ਹਰਦੇਵ ਸਿੰਘ ਗਿੱਲ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਅਤੇ ਦੇਸ਼ ਵਿੱਚ ਲੰਬਾ ਸਮਾਂ ਰਾਜ ਕੀਤਾ। ਸੂਬੇ ਅਤੇ ਦੇਸ਼ ਨੂੰ ਆਰਥਿਕ ਤੌਰ ’ਤੇ ਮਜਬੂਤ ਕੀਤਾ, ਖੁਸ਼ਹਾਲ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਹੁੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ। ਸਾਰੇ ਦੇ ਸਾਰੇ ਉਮੀਦਵਾਰ ਜਿੱਤ ਵੱਲ ਕਦਮ ਵਧਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਦਾ ਹਮੇਸ਼ਾ ਵਿਰੋਧ ਕਰਦੀ ਰਹੀ ਹੈ ਅਤੇ ਜਲਦੀ ਹੀ ਸਤਾ ਵਿੱਚ ਕਾਂਗਰਸ ਹੋਵੇਗੀ ਅਤੇ ਮਿਹਨਤਕਸ ਲੋਕਾਂ ਨੂੰ ਸੁੱਖ ਦਾ ਸਾਹ ਮਿਲੇਗਾ।

ਉਨ੍ਹ ਕਿਹਾ ਕਿ ਵਿਧਾਨ ਸਭਾ ਹਲਕਾ ਭਦੌੜ ਦੇ ਸਮੁੱਚੇ ਪਿੰਡਾਂ ਵਿੱਚ ਜੋ ਉਹਨਾਂ ਨੂੰ ਪਿਆਰ ਮਿਲਿਆ ਹੈ ਉਹ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਦੀ ਰਾਜਨੀਤਿਕ ਰਣਭੂਮੀ ਵੀ ਵਿਧਾਨ ਸਭਾ ਹਲਕਾ ਭਦੌੜ ਹੀ ਹੈ। ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪਰਿਸ਼ਦ ਦੀ ਉਮੀਦਵਾਰ ਕਾਂਗਰਸ ਪਾਰਟੀ ਦੀ ਰਸ਼ਪਾਲ ਕੌਰ ਅਤੇ ਬਲਾਕ ਸਮਿਤੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਕ ਵਿੱਚ ਵੋਟਾਂ ਪਾਉਣ। ਇਸ ਮੌਕੇ ਸਿਟੀ ਕਾਂਗਰਸ ਦੇ ਪ੍ਰਧਾਨ ਗਿਰਧਾਰੀ ਲਾਲ ਗਰਗ, ਹਰਦੇਵ ਸਿੰਘ ਗਿੱਲ, ਸਤਬੀਰ ਸਿੰਘ ਢਿੱਲੋਂ, ਜਸਵੀਰ ਸਿੰਘ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

Advertisement

Advertisement
Show comments