ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਮੋਮਬੱਤੀ ਮਾਰਚ
ਫ਼ਿਰੋਜ਼ਪੁਰ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਜੀਤ ਕੌਰ ਬਾਂਗੜ, ਹਲਕਾ ਇੰਚਾਰਜ ਆਸ਼ੂ ਬੰਗੜ, ਸਰਬਜੀਤ ਕੌਰ ਦੀ ਅਗਵਾਈ ਵਿੱਚ ਕਾਂਗਰਸੀਆਂ ਨੇ ਭਾਜਪਾ ’ਤੇ ਲੋਕਤੰਤਰ ਦੀ ਹੱਤਿਆ ਕਰਨ ਅਤੇ ‘ਵੋਟ ਚੋਰੀ’ ਕਰਨ ਦੇ ਦੋਸ਼ ਲਗਾਉਂਦੇ ਹੋਏ ਰੋਸ ਪ੍ਰਦਰਸ਼ਨ ਅਤੇ ਮੋਮਬੱਤੀ ਮਾਰਚ ਕੀਤਾ। ਇਸ ਪ੍ਰਦਰਸ਼ਨ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਹਿੱਸਾ ਲਿਆ। ਉਨ੍ਹਾਂ ਭਾਜਪਾ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਜਿਸ ਢੰਗ ਨਾਲ ਚੋਣਾਂ ਵਿੱਚ ਹੇਰਾਫੇਰੀ ਕੀਤੀ ਜਾ ਰਹੀ ਹੈ, ਉਹ ਲੋਕਤੰਤਰ ਲਈ ਖ਼ਤਰਾ ਹੈ। ਇਸ ਪ੍ਰਦਰਸ਼ਨ ਦੌਰਾਨ ‘ਵੋਟ ਚੋਰੀ’ ਅਤੇ ‘ਲੋਕਤੰਤਰ ਬਚਾਓ’ ਵਰਗੇ ਨਾਅਰੇ ਲਗਾਏ ਗਏ।
ਵਰਕਰਾਂ ਨੇ ਕਿਹਾ ਕਿ ਜਦੋਂ ਤੱਕ ਨਿਰਪੱਖ ਤੇ ਸਹੀ ਚੋਣ ਪ੍ਰਕਿਰਿਆ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸਤਨਾਮ ਸਿੰਘ ਫਰੀਦੇਵਾਲਾ, ਨੰਬਰਦਾਰ ਸਰਵਣ ਸਿੰਘ ਬੱਗੇਵਾਲਾ, ਸਰਪੰਚ ਗੁਰਪ੍ਰੀਤ ਸਿੰਘ ਬੱਗੇਵਾਲਾ, ਸਰਪੰਚ ਗੁਰਪ੍ਰਤਾਪ ਸਿੰਘ, ਸਰਪੰਚ ਰਣਜੀਤ ਸਿੰਘ, ਬਲੀ ਸਿੰਘ ਉਸਮਾਨ ਵਾਲਾ, ਸਰਪੰਚ ਸੁਖਦੇਵ ਸਿੰਘ, ਹੀਰਾ ਸਿੰਘ, ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ।