ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੀ ਚੱਲ ਰਹੀ ਆਪਸੀ ਖਿੱਚੋਤਾਣ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਕਿਹਾ ਕਿ ਹਾਈਕਮਾਨ ਨੂੰ ਜਲਦੀ ਇਸ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਇਸ ਮਾਮਲੇ ਵਿੱਚ ਦਖਲ ਦੇ ਕੇ ਸਾਂਝਾ ਹੱਲ ਨਾ ਕੀਤਾ ਗਿਆ ਤਾਂ 2022 ਵਿੱਚ ਵੱਡਾ ਨੁਕਸਾਨ ਹੋ ਸਕਦਾ ਹੈ। ਹਾਈਕਮਾਨ ਨੂੰ ਚਾਹੀਦਾ ਕਿ ਸਾਰਿਆਂ ਨੂੰ ਇੱਕ ਪਲੇਟਫਾਰਮ ’ਤੇ ਇਕੱਠਾ ਕੀਤਾ ਜਾਵੇ ਅਤੇ ਏਕੇ ਨਾਲ 2022 ਦੀ ਚੋਣ ਲੜੀ ਜਾਵੇ। ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚੋਤਾਣ ਕਾਰਨ ਪਾਰਟੀ ਦੇ ਵਰਕਰਾਂ ਦਾ ਮਨੋਬਲ ਡਿੱਗਿਆ ਹੈ। -ਨਿੱਜੀ ਪੱਤਰ ਪ੍ਰੇਰਕ