ਨਿੱਜੀ ਪੱਤਰ ਪ੍ਰੇਰਕ
ਮਲੋਟ, 26 ਅਕਤੂਬਰ
ਸਿਟੀ ਮਲੋਟ ਪੁਲੀਸ ਨੇ ਬਠਿੰਡਾ ਰੋਡ ਤੋਂ ਗਸ਼ਤ ਦੌਰਾਨ ਇਕ ਕਾਂਗਰਸੀ ਆਗੂ ਨੂੰ ਅਫੀਮ, 12 ਬੋਰ ਬੰਦੂਕ ਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਮਲੋਟ ਦੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਬਰੀਜ਼ਾ ਕਾਰ ਦੀ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਉਸ ਵਿੱਚੋਂ 400 ਗ੍ਰਾਮ ਅਫੀਮ ਅਤੇ 12 ਬੋਰ ਦੀ ਬੰਦੂਕ ਤੋਂ ਇਲਾਵਾ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਵਿਸ਼ਾਲ ਗਗਨੇਜਾ ਮਲੋਟ ਵਜੋਂ ਹੋਈ ਹੈ। ਸਿਟੀ ਪੁਲੀਸ ਨੇ ਉਸ ਖ਼ਿਲਾਫ਼ ਐਨਡੀਪੀਐਸ ਅਤੇ ਆਰਮਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।