DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸੀ ਆਗੂ ਜਸਮੇਲ ਸਿੰਘ ਡੇਅਰੀ ਵਾਲਾ ਵੱਲੋਂ ਮਹਿਲ ਕਲਾਂ ਤੋਂ ਚੋਣ ਲੜਨ ਦਾ ਐਲਾਨ

ਪਾਰਟੀ ਅੱਗੇ ਟਿਕਟ ਦਾ ਦਾਅਵਾ ਕੀਤਾ ਪੇਸ਼

  • fb
  • twitter
  • whatsapp
  • whatsapp
featured-img featured-img
ਪਿੰਡ ਠੁੱਲ੍ਹੀਵਾਲ ਵਿੱਚ ਗੱਲਬਾਤ ਕਰਦੇ ਹੋਏ ਜਸਮੇਲ ਸਿੰਘ ਡੇਅਰੀ ਵਾਲਾ।
Advertisement

2027 ਵਿਧਾਨ ਸਭਾ ਚੋਣਾਂ ਤੋਂ ਕਰੀਬ ਡੇਢ ਸਾਲ ਪਹਿਲਾਂ ਹੀ ਹਲਕਾ ਮਹਿਲ ਕਲਾਂ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਕਾਂਗਰਸੀ ਆਗੂ ਜਸਮੇਲ ਸਿੰਘ ਡੇਅਰੀ ਵਾਲਾ ਵੱਲੋਂ ਹਲਕਾ ਮਹਿਲ ਕਲਾਂ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਕਾਂਗਰਸ ਪਾਰਟੀ ਤੋਂ ਆਪਣੀਆਂ ਸੇਵਾਵਾਂ ਬਦਲੇ ਮਹਿਲ ਕਲਾਂ ਹਲਕੇ ਤੋਂ ਟਿਕਟ ਦੀ ਮੰਗ ਕੀਤੀ। ਹਲਕੇ ਦੇ ਪਿੰਡ ਠੁੱਲ੍ਹੀਵਾਲ ਦੇ ਇਤਿਹਾਸਕ ਗੁਰਦੁਆਰਾ ਜੰਡਸਰ ਸਾਹਿਬ ਵਿੱਚ ਆਪਣੇ ਪਰਿਵਾਰ ਸਮੇਤ ਮੱਥਾ ਟੇਕਣ ਉਪਰੰਤ ਜਸਮੇਲ ਸਿੰਘ ਡੇਅਰੀਵਾਲਾ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਮਹਿਲ ਕਲਾਂ ਤੋਂ ਚੋਣ ਲੜਨ ਦੀ ਤਿਆਰੀ ਕਰਨ ਦਾ ਸੰਕੇਤ ਮਿਲਿਆ ਹੈ। ਉਸ ਨੂੰ ਵਿਸ਼ਵਾਸ਼ ਹੈ ਕਿ ਪਾਰਟੀ ਮੇਰੀਆਂ ਸੇਵਾਵਾਂ ਅਤੇ ਵਫ਼ਾਦਾਰੀ ਨੂੰ ਵੇਖਦਿਆਂ ਪਾਰਟੀ ਉਸਨੂੰ ਟਿਕਟ ਦੇਵੇਗੀ। ਡੇਅਰੀ ਵਾਲਾ ਨੇ ਕਿਹਾ ਕਿ ਪਿਛਲੀ ਵਾਰ ਵੀ ਉਹ ਇਸ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਸਨ, ਪਰ ਪਾਰਟੀ ਫ਼ੈਸਲੇ ਤੋਂ ਬਾਅਦ ਪੂਰੀ ਵਫ਼ਾਦਾਰੀ ਨਾਲ ਕਾਂਗਰਸ ਦਾ ਸਾਥ ਦਿੱਤਾ। ਉਹ ਹਮੇਸ਼ਾਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਉਸਨੇ ਪੰਜਾਬ ਯੂਥ ਕਾਂਗਰਸ ਬਲਾਕ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ, ਦੋ ਵਾਰ ਐਮ ਸੀ ਬਰਨਾਲਾ ਰਹੇ ਹਨ। ਜਦਕਿ ਮੌਜੂਦਾ ਸਮੇਂ ’ਚ ਐੱਸ ਸੀ ਡਿਪਾਰਟਮੈਂਟ ਜ਼ਿਲ੍ਹਾ ਬਰਨਾਲਾ ਦੇ ਚੇਅਰਮੈਨ ਹਨ। ਉਨ੍ਹਾਂ ਮਹਿਲ ਕਲਾਂ ਹਲਕੇ ਦੇ ਸਮੂਹ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਸਾਥ ਦੀ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਐਮਸੀ ਰਾਣੀ ਕੌਰ, ਪੁੱਤਰ ਜਗਜੀਤ ਸਿੰਘ, ਮਾਤਾ ਮਲਕੀਤ ਕੌਰ ਤੇ ਸਾਥੀ ਵੀ ਹਾਜ਼ਰ ਸਨ।

Advertisement
Advertisement
×