ਪੱਤਰ ਪ੍ਰੇਰਕ
ਭਾਈਰੂਪਾ, 8 ਫਰਵਰੀ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਫੂਲੇਵਾਲਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ, ਜਦ ਫੂਲੇਵਾਲਾ ਤੋਂ ਮੌਜੂਦਾ ਜ਼ਿਲ੍ਹਾ ਪਰਿਸ਼ਦ ਮੈਂਬਰ ਅਵਤਾਰ ਸਿੰਘ ਨੇ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਅਵਤਾਰ ਸਿੰਘ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਜੀ ਆਇਆਂ ਕਹਿੰਦਿਆਂ ਕਿਹਾ ਕਿ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਕਾਂਗਰਸੀ ਆਗੂ ਤੇ ਵਰਕਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।