DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Congress protest against Fuel Price Hike: ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸੀ ਗਰਜੇ

ਰੇਹਡ਼ੇ ’ਤੇ ਚਡ਼੍ਹ ਕੇ ਪਾਰਟੀ ਆਗੂਆਂ ਅਤੇ ਕਾਰਕੁਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੁੂੰ ਕੋਸਿਆ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਖੱਚਰ ਰੇਹੜੇ ’ਤੇ ਬੈਠੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਮੱਖਣ ਸ਼ਰਮਾ।
Advertisement

ਤੇਲ ਅਤੇ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅੱਜ ਕਾਂਗਰਸ ਵੱਲੋਂ ਦਿੱਤੇ ਸੱਦੇ ਤਹਿਤ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਕਾਂਗਰਸੀ ਕਾਰਕੁਨਾਂ ਵੱਲੋਂ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸੀਆਂ ਵੱਲੋਂ ਬਰਨਾਲਾ ਰੇਲਵੇ ਸਟੇਸ਼ਨ ਤੋਂ ਲੈ ਕੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਖੱਚਰ ਰੇਹੜੇ ’ਤੇ ਚੜ੍ਹ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਮੌਜੂਦਾ ਪੀ ਪੀ ਸੀ ਸੀ ਮੈਂਬਰ ਮੱਖਣ ਸ਼ਰਮਾ ਵੀ ਮੌਜੂਦ ਸਨ।

ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਉੱਪਰ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋ ਰਿਹਾ ਤਾਂ ਕੇਂਦਰ ਸਰਕਾਰ ਦੇਸ਼ ਵਿੱਚ ਤੇਲ ਗੈਸ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਕਿਉਂ ਕਰ ਰਹੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ਕੇਂਦਰ ਸਰਕਾਰ ਜਿੱਥੇ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾ ਰਹੀ ਹੈ ਉੱਥੇ ਦੇਸ਼ ਦੇ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠ ਲਿਆ ਰਹੀ ਹੈ। ਵਿਧਾਇਕ ਕਾਲਾ ਢਿੱਲੋਂ ਨੇ ਪੰਜਾਬ ਦੀ ‘ਆਪ’ ਸਰਕਾਰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਦੀ ਪੈੜ ’ਤੇ ਪੈੜ ਧਰਦਿਆਂ ਮਹਿੰਗਾਈ ਵਾਧੇ ਵਿੱਚ ਸਹਿਯੋਗ ਦੇ ਰਹੀ ਹੈ ਕਿਉਂਕਿ ਤੇਲ ’ਤੇ ਲੱਗਦਾ ਸੂਬਾਈ ਵੈਟ ਘੱਟ ਕਰ ਕੇ ਲੋਕਾਂ ਨੂੰ ਰਾਹਤ ਨਹੀਂ ਦਿੱਤੀ ਜਾ ਰਹੀ।

Advertisement

ਇਸ ਮੌਕੇ ਕੈਪਟਨ ਭੁਪਿੰਦਰ ਸਿੰਘ ਝਲੂਰ, ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਨਰਿੰਦਰ ਸ਼ਰਮਾ, ਸੁਖਵਿੰਦਰ ਸਿੰਘ ਧਾਲੀਵਾਲ, ਬਲਵੰਤ ਸ਼ਰਮਾ ਸਤਨਾਮ ਸਿੰਘ ਪੱਤੀ ਸਮੇਤ ਸਥਾਨਕ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Advertisement

ਸਰਕਾਰ ਨੇ 30 ਕਰੋੜ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ: ਸਮਾਓਂ

ਮਾਨਸਾ (ਜੋਗਿੰਦਰ ਸਿੰਘ ਮਾਨ): ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਅਤੇ ਪੰਜਾਬ ਸਰਕਾਰ ਵੱਲੋਂ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਲਈ ਫੰਡ ਜਾਰੀ ਨਾ ਕਰਨ ਖਿਲਾਫ਼ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ‘ਮਹਿੰਗਾਈ ਰੋਕੋ, ਰੁਜ਼ਗਾਰ ਦਿਓ’ ਨਾਅਰੇ ਹੇਠ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਪਿੰਡਾਂ ਅੰਦਰ ਲਾਮਬੰਦੀ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮੋਦੀ ਸਰਕਾਰੀ ਅਡਾਨੀ, ਅੰਬਾਨੀ ਦੇ ਮੁਨਾਫ਼ੇ ਨੂੰ ਵਧਾਉਣ ਲਈ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਲੋੜਵੰਦ ਲੋਕਾਂ ਦਾ ਜਿਉਣਾ ਦੁੱਭਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਤਾਂ ਦੂਰ 30 ਕਰੋੜ ਮਜ਼ਦੂਰਾਂ ਤੋਂ ਮਨਰੇਗਾ ਰੁਜ਼ਗਾਰ ਖੋਹ ਲਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਮਜ਼ਦੂਰਾਂ, ਕਿਸਾਨਾਂ ਅਤੇ ਕੱਚੇ ਕਾਮਿਆਂ ਦੀ ਭਲਾਈ ਲਈ ਕੰਮ ਕਰਨ ਦੀ ਥਾਂ ਫੋਕੀਆਂ ਮਸ਼ਹੂਰੀਆਂ ’ਤੇ ਅਰਬਾਂ ਰੁਪਏ ਖਰਚ ਖਜ਼ਾਨਾ ਖਾਲੀ ਕਰਨ ਦਾ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਠੇਕੇਦਾਰੀ ਪ੍ਰਬੰਧ ਖ਼ਤਮ ਕਰਨ ਦਾ ਐਲਾਨ ਮਸ਼ਹੂਰੀਆਂ ਦੇ ਬੋਰਡ ਲਾਉਣ ਤੱਕ ਹੀ ਸੀਮਿਤ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਕੌਰ, ਭੋਲਾ ਸਿੰਘ, ਗੁਲਾਬ ਸਿੰਘ, ਬੰਟੀ ਸਿੰਘ, ਸੁਖਵੀਰ ਸਿੰਘ ਅਤੇ ਜੱਗਾ ਸਿੰਘ ਨੇ ਵੀ ਸੰਬੋਧਨ ਕੀਤਾ।

ਮਜ਼ਦੂਰਾਂ ਨੇ ਰੋਸ ਮਾਰਚ ਕੀਤਾ

ਬਠਿੰਡਾ (ਸ਼ਗਨ ਕਟਾਰੀਆ): ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੱਦੇ ’ਤੇ ਅੱਜ ਬਠਿੰਡਾ ਵਿੱਚ ‘ਮਹਿੰਗਾਈ ਰੋਕੋ, ਰੁਜ਼ਗਾਰ ਦਿਓ’ ਦੇ ਨਾਅਰੇ ਹੇਠ ਮਿਨੀ ਸਕੱਤਰੇਤ ਦੇ ਸਾਹਮਣੇ ਸਥਿਤ ਪਾਰਕ ਵਿੱਚ ਮਜ਼ਦੂਰਾਂ ਦਾ ਇਕੱਠ ਕੀਤਾ ਗਿਆ। ਇਸ ਉਪਰੰਤ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਇਸ ਮੌਕੇ ਮੋਰਚੇ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਪੰਜ ਸੂਬਿਆਂ ਦੀਆਂ ਚੋਣਾਂ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ਦਾ ਮਜ਼ਦੂਰ ਅਤੇ ਆਮ ਲੋਕ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਇਸ ਮੌਕੇ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਖਾਲਸਾ ਪੂਹਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ-ਪਿੰਡ ਜਾ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਸੰਘਰਸ਼ ਨਾਲ ਜੋੜਿਆ ਜਾਵੇਗਾ ਅਤੇ ਇਸ ਪ੍ਰਣਾਲੀ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਿੱਕਾ ਸਿੰਘ, ਰਾਜ ਸਿੰਘ, ਗੁਰਜੰਟ ਸਿੰਘ, ਨਾਇਬ ਸਿੰਘ ਉੱਭਾ, ਮਿੱਠੂ ਸਿੰਘ ਅਤੇ ਰਾਣੀ ਕੌਰ ਨਥਾਣਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Advertisement
×