DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress protest: ਕਾਂਗਰਸ ਨੇ ਵਿੱਤ ਮੰਤਰੀ ਦੇ ਪੁਤਲੇ ਫੂਕੇ

ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ’ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੁਲਜ਼ਮ ਬਣਾਏ ਜਾਣ ਦੀ ਮੰਗ ਲਈ ਅੱਜ ਕਾਂਗਰਸ ਵੱਲੋਂ ਬਠਿੰਡਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀਆਂ ਨੇ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਅਤੇ ਮੁੱਖ ਮੰਤਰੀ ਤੇ...

  • fb
  • twitter
  • whatsapp
  • whatsapp
featured-img featured-img
ਬਠਿੰਡਾ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ।
Advertisement

ਗੁਲਜ਼ਾਰ ਸਿੰਘ ਦੇ ਕਥਿਤ ਖ਼ੁਦਕੁਸ਼ੀ ਮਾਮਲੇ ’ਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੁਲਜ਼ਮ ਬਣਾਏ ਜਾਣ ਦੀ ਮੰਗ ਲਈ ਅੱਜ ਕਾਂਗਰਸ ਵੱਲੋਂ ਬਠਿੰਡਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀਆਂ ਨੇ ਖ਼ਜ਼ਾਨਾ ਮੰਤਰੀ ਦਾ ਪੁਤਲਾ ਫੂਕਿਆ ਅਤੇ ਮੁੱਖ ਮੰਤਰੀ ਤੇ ਡੀ ਜੀ ਪੀ ਦੇ ਨਾਂਅ ਐੱਸ ਐੱਸ ਪੀ ਨੂੰ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਕਾਂਗਰਸ (ਸ਼ਹਿਰੀ) ਬਠਿੰਡਾ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਲ ਹੋਏ। ਆਗੂਆਂ ਨੇ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਮਾਮਲੇ ਵਿੱਚ ਦਰਜ ਕੇਸ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਚੀਮਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰ ਕੇ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ।

ਸ੍ਰੀ ਗਰਗ, ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਡਾਇਰੈਕਟਰ ਟਹਿਲ ਸਿੰਘ ਸੰਧੂ, ਅੰਮ੍ਰਿਤ ਗਿੱਲ, ਕਿਰਨਦੀਪ ਕੌਰ ਵਿਰਕ, ਦਰਸ਼ਨ ਸਿੰਘ ਜੀਦਾ, ਅਸ਼ੋਕ ਕੁਮਾਰ, ਅਰੁਣ ਵਧਾਵਨ ਅਤੇ ਬਲਜਿੰਦਰ ਸਿੰਘ ਠੇਕੇਦਾਰ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਵੀ ਕਥਿਤ ਤੌਰ ’ਤੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕਰ ਲਈ।

Advertisement

ਕਿਰਨਜੀਤ ਸਿੰਘ ਗਹਿਰੀ ਅਤੇ ਸੁਰਜੀਤ ਸਿੰਘ ਮੋਖਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਸਮੇਤ ਹੋਰ ਮੁੱਦਿਆਂ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਘਰਸ਼ ਜਾਰੀ ਰੱਖੇਗੀ।

Advertisement

ਮਾਨਸਾ (ਜੋਗਿੰਦਰ ਸਿੰਘ ਮਾਨ): ਜ਼ਿਲ੍ਹਾ ਕਾਂਗਰਸੀ ਕਮੇਟੀ ਮਾਨਸਾ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਕਥਿਤ ਤੌਰ ’ਤੇ ਵਾਪਰੀਆਂ ਘਟਨਾਵਾਂ ਸਬੰਧੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਹੁਣ ਲੋਕ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਸਵਾਲਾਂ ਦੇ ਸਪੱਸ਼ਟ ਜਵਾਬ ਮਿਲਣੇ ਚਾਹੀਦੇ ਹਨ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਆਪਣੀ ਜਾਨ ਤੱਕ ਵਾਰ ਦੇਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਅਤੇ ਸਰਕਾਰ ਤੋਂ ਜਵਾਬ ਮੰਗਣ ਲਈ ਉਤਸ਼ਾਹਿਤ ਕਰਦੇ ਸਨ, ਪਰ ਹੁਣ, ਉਨ੍ਹਾਂ ਦੇ ਦੋਸ਼ ਅਨੁਸਾਰ, ਜਦੋਂ ਕੋਈ ਆਮ ਪੰਜਾਬੀ ਸਰਕਾਰ ਜਾਂ ਕਿਸੇ ਮੰਤਰੀ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾਉਂਦਾ ਹੈ ਤਾਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਰੋਸ ਪ੍ਰਦਰਸ਼ਨ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਮਾਨਸਾ ਦੇ ਨਵੇਂ ਐੱਸ.ਐੱਸ.ਪੀ. ਵੈਭਵ ਚੌਧਰੀ ਨੂੰ ਮੰਗ-ਪੱਤਰ ਸੌਂਪਿਆ ਗਿਆ। ਮੰਗ-ਪੱਤਰ ਰਾਹੀਂ ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਤੱਥਾਂ ਦੇ ਆਧਾਰ ’ਤੇ ਜ਼ਿੰਮੇਵਾਰੀ ਤੈਅ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਮਾਈਕਲ ਗਾਗੋਵਾਲ, ਚਮਕੌਰ ਸਿੰਘ ਮੂਸਾ, ਡਾ. ਮਨਜੀਤ ਰਾਣਾ, ਪਿ੍ਰਤਪਾਲ ਸਿੰਘ ਡਾਲੀ, ਬਲਵਿੰਦਰ ਸਿੰਘ, ਜਤਿੰਦਰ ਸਿੰਘ ਆਗਰਾ, ਗੁਰਪ੍ਰੀਤ ਸਿੰਘ ਵਿੱਕੀ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਸੰਦੀਪ ਮਹਿਤਾ, ਬਲਵੀਰ ਸਿੰਘ ਦੰਦੀਵਾਲ, ਚੰਦਰ ਸ਼ੇਖਰ ਨੰਦੀ,ਸੁਦਰਸ਼ਨ ਸਿੰਘ ਖਾਰਾ, ਕੁਲਵਿੰਦਰ ਸਿੰਘ ਰੰਘੜਿਆਲ ਵੀ ਮੌਜੂਦ ਸਨ।

ਅਬੋਹਰ (ਪੰਕਜ ਕੁਮਾਰ): ਪੰਜਾਬ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਸਰਕਾਰ ਦੀ ਕਾਰਗੁਜ਼ਾਰੀ ਖ਼ਿਲਾਫ਼ ਕਾਂਗਰਸ ਵੱਲੋਂ ਜ਼ਿਲ੍ਹਾ ਹੈੱਡਕੁਆਰਟਰ ਫਾਜ਼ਿਲਕਾ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਤੇ ‘ਆਪ’ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਸ਼ਿਆਂ ਦੇ ਖ਼ਾਤਮੇ ਲਈ ਕਦਮ ਚੁੱਕਣ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ। ਆਗੂਆਂ ਨੇ ਇਸ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਕਾਂਗਰਸੀ ਆਗੂਆਂ ਨੇ ਪੰਜਾਬ ਦੇ ਪੁਲੀਸ ਮੁਖੀ ਦੇ ਨਾਮ ਐੱਸ ਪੀ ਫਾਜ਼ਿਲਕਾ ਨੂੰ ਮੰਗ ਪੱਤਰ ਸੌਂਪਿਆ।

Advertisement
×