DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਦੇਸ਼ ਅੰਦਰ ਲਗਾਤਾਰ ਵਧ ਰਹੀ ਬੇਲਗਾਮ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਮਹਿੰਗਾਈ ਦੇ ਮੁੱਦੇ ’ਤੇ ਕੇਂਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਕਾਂਗਰਸੀ ਵਰਕਰ। -ਫੋਟੋ:ਮਾਨ
Advertisement

ਦੇਸ਼ ਅੰਦਰ ਲਗਾਤਾਰ ਵਧ ਰਹੀ ਬੇਲਗਾਮ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਹਿੰਗਾਈ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਮਹਿੰਗਾਈ ਨੇ ਅੱਜ ਆਮ ਅਤੇ ਗਰੀਬ ਪਰਿਵਾਰਾਂ ਦਾ ਲੱਕ ਪੂਰੀ ਤਰ੍ਹਾਂ ਤੋੜਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਜ਼ਰੂਰੀ ਵਸਤਾਂ ਜਿਵੇਂ ਰਸੋਈ ਦਾ ਰਾਸ਼ਨ, ਦਾਲਾਂ, ਖਾਣ ਵਾਲਾ ਤੇਲ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਨੇ ਆਮ ਨਾਗਰਿਕਾਂ ਦਾ ਜੀਵਨ ਮੁਸ਼ਕਲ ਬਣਾ ਦਿੱਤਾ ਹੈ। ਦਿਨੋਂ-ਦਿਨ ਵਧ ਰਹੇ ਘਰੇਲੂ ਖ਼ਰਚਿਆਂ ਕਾਰਨ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ। ਦਿਹਾੜੀਦਾਰ ਮਜ਼ਦੂਰ ਤੋਂ ਲੈਕੇ ਮੱਧ ਵਰਗ ਤੱਕ ਹਰ ਵਰਗ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ। ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ, ਰਸੋਈ ਦੇ ਬਜਟ ਨੂੰ ਰਾਹਤ ਦੇਣ ਅਤੇ ਆਮ ਲੋਕਾਂ ਦੇ ਹਿੱਤ ਵਿੱਚ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

Advertisement

ਇਸ ਮੌਕੇ ਅਮਰੀਕ ਸਿੰਘ, ਧਰਮ ਸਿੰਘ ਪੰਧੂ, ਜਗਸੀਰ ਸਿੰਘ, ਗੁਰਬੀਰ ਸਿੰਘ , ਚਿੰਨੀ ਹੀਰ, ਸਾਹਿਲ ਚੌਧਰੀ, ਜਫੀਰ ਸਿੰਘ, ਇੰਦਰਜੀਤ ਸਿੰਘ,ਮੱਖਣ ਸ਼ਰਮਾ, ਸਤਗੁਰ ਸਿੰਘ,ਇੰਦਰਜੀਤ ਭੀਖੀ, ਸਤਗੁਰੁ ਜਲਵਾੜੇ ਅਤੇ ਸੰਦੂਰਾ ਸਿੰਘ ਵੀ ਮੌਜੂਦ ਸਨ।

Advertisement

Advertisement
×