ਕਾਂਗਰਸ ਦੇ ਬੁਲਾਰੇ ਜਸ਼ਨ ਚਹਿਲ ਦਾ ਸਨਮਾਨ
ਬਰੈਂਪਟਨ ਵਿੱਚ ਉਥੋਂ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਜਸ਼ਨਦੀਪ ਸਿੰਘ ਜ਼ਸ਼ਨ ਚਹਿਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਰੈਂਪਟਨ ਦੇ ਕੌਂਸਲਰ ਗੁਰਪ੍ਰਤਾਪ ਸਿੰਘ ਤੂਰ ਵੀ...
Advertisement
ਬਰੈਂਪਟਨ ਵਿੱਚ ਉਥੋਂ ਦੇ ਡਿਪਟੀ ਮੇਅਰ ਹਰਕੀਰਤ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਜਸ਼ਨਦੀਪ ਸਿੰਘ ਜ਼ਸ਼ਨ ਚਹਿਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਰੈਂਪਟਨ ਦੇ ਕੌਂਸਲਰ ਗੁਰਪ੍ਰਤਾਪ ਸਿੰਘ ਤੂਰ ਵੀ ਮੌਜੂਦ ਸਨ। ਡਿਪਟੀ ਮੇਅਰ ਹਰਕੀਰਤ ਸਿੰਘ ਨੇ ਕਿਹਾ ਕਿ ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ’ਚ ਆਪਣੀ ਸੁਚੱਜੀ ਭਾਗੀਦਾਰੀ ਨਿਭਾਉਣ। ਜਸ਼ਨ ਚਹਿਲ ਨੇ ਨੌਜਵਾਨ ਵਰਗ ਨਾਲ ਸਬੰਧਿਤ ਕਈ ਮਸਲੇ ਡਿਪਟੀ ਮੇਅਰ ਹਰਕੀਰਤ ਸਿੰਘ ਨਾਲ ਸਾਂਝੇ ਕੀਤੇ।
Advertisement