ਅਵਤਾਰ ਸਿੰਘ ਧਾਲੀਵਾਲ
ਭਾਈਰੂਪਾ, 5 ਅਗਸਤ
ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਰਾਈਆ ਦੀ ਚੋਣ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਜਸਵੀਰ ਸਿੰਘ ਅਤੇ ਇੰਸਪੈਕਟਰ ਅਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ, ਜਿਸ ਵਿੱਚ ਸਭ ਤੋਂ ਪਹਿਲਾਂ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਚੋਣ ਏਜੰਡੇ ਬਾਰੇ ਜਾਣਕਾਰੀ ਦਿੱਤੀ ਗਈ। ਸਭਾ ਦੀ ਚੋਣ ’ਚ ਹੋਰਨਾਂ ਰਾਜਨੀਤਿਕ ਪਾਰਟੀਆਂ ਵੱਲੋਂ ਕਾਗਜ਼ ਨਾ ਭਰਨ ਕਾਰਨ ਉਕਤ ਸਹਿਕਾਰੀ ਸਭਾ ’ਚ ਸਮੁੱਚੇ ਮੈਂਬਰ ਕਾਂਗਰਸ ਪਾਰਟੀ ਨਾਲ ਸਬੰਧਿਤ ਚੁਣੇ ਗਏ ਹਨ। ਸਭਾ ਦੇ ਕੁੱਲ 11 ਮੈਂਬਰਾਂ ਵਿੱਚ ਐਸਸੀ ਮੈਂਬਰ ਨਾ ਹੋਣ ਕਾਰਨ 10 ਮੈਂਬਰਾਂ ਦੀ ਚੋਣ ਕੀਤੀ ਗਈ। ਉਕਤ ਚੋਣ ’ਚ ਲਛਮਣ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਜਸਵਿੰਦਰ ਸਿੰਘ, ਸਤਿਨਾਮ ਸਿੰਘ, ਬਲਦੇਵ ਸਿੰਘ, ਭੋਲਾ ਸਿੰਘ, ਰਾਜ ਸਿੰਘ, ਜਸਵੀਰ ਕੌਰ, ਕਰਮਜੀਤ ਕੌਰ ਬਿਨ੍ਹਾਂ ਮੁਕਾਬਲਾ ਜੇਤੂ ਹੋਏ ਹਨ।ਇਸ ਮੌਕੇ ਚੁਣੇ ਹੋਏ ਮੈਬਰਾਂ ਨੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਧੰਨਵਾਦ ਕੀਤਾ।ਇਸ ਮੌਕੇ ਸਰਪੰਚ ਸੁਖਦੇਵ ਸਿੰਘ, ਕੁਲਦੀਪ ਗਰਗ ਕਾਲਾ ਰਾਈਆ, ਕੱਤਰ ਸਿੰਘ ਪੰਚ, ਸੁਖਮੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਪੰਚ, ਗੁਰਪ੍ਰੀਤ ਸਿੰਘ ਸਕੱਤਰ, ਸਮਸ਼ੇਰ ਸਿੰਘ ਪੰਚ ਆਦਿ ਹਾਜ਼ਰ ਸਨ।