DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੁੱਚੋ ਰੈਲੀ ਲਈ ਕਾਂਗਰਸੀ ਵਰਕਰਾਂ ਦੀਆਂ ਡਿਊਟੀਆਂ ਲਾਈਆਂ

ਕੇਂਦਰ ਸਰਕਾਰ ਦੀ ‘ਮਗਨਰੇਗਾ’ ਦੀ ਥਾਂ ਲੈਣ ਵਾਲੀ ਨਵੀਂ ਸਕੀਮ ‘ਵੀ.ਬੀ. ਜੀ ਰਾਮ ਜੀ’ ਖ਼ਿਲਾਫ਼ ਕਾਂਗਰਸ ਵੱਲੋਂ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ 11 ਜਨਵਰੀ ਨੂੰ ਭੁੱਚੋ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਬਠਿੰਡਾ, ਮਾਨਸਾ, ਮੁਕਤਸਰ ਅਤੇ...

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਸਟੇਜ ’ਤੇ ਬੈਠੇ ਕਾਂਗਰਸੀ ਆਗੂ ਅਤੇ ਹੋਰ।
Advertisement

ਕੇਂਦਰ ਸਰਕਾਰ ਦੀ ‘ਮਗਨਰੇਗਾ’ ਦੀ ਥਾਂ ਲੈਣ ਵਾਲੀ ਨਵੀਂ ਸਕੀਮ ‘ਵੀ.ਬੀ. ਜੀ ਰਾਮ ਜੀ’ ਖ਼ਿਲਾਫ਼ ਕਾਂਗਰਸ ਵੱਲੋਂ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ 11 ਜਨਵਰੀ ਨੂੰ ਭੁੱਚੋ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਬਠਿੰਡਾ, ਮਾਨਸਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚੋਂ ਮਜ਼ਦੂਰ ਅਤੇ ਕਾਂਗਰਸੀ ਵਰਕਰ ਸ਼ਾਮਲ ਹੋਣਗੇ। ਇਹ ਜਾਣਕਾਰੀ ਅੱਜ ਇੱਥੇ ਬਠਿੰਡਾ, ਮਾਨਸਾ, ਮੁਕਤਸਰ, ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਉਪਰੰਤ ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਹਦਾਇਤਾਂ ’ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਸਮੁੱਚੀ ਲੀਡਰਸ਼ਿਪ ਵੱਲੋਂ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਕੇਂਦਰ ਸਰਕਾਰ ਦੀ ਨਵੀਂ ਸਕੀਮ, ਜੋ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਦਾ ਸਿਆਸੀ ਹੱਥਕੰਡਾ ਹੈ, ਉਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ, ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਇਸ ਸਕੀਮ ਦਾ ਲੋਕ ਸਭਾ ਅਤੇ ਰਾਜ ਸਭਾ ਵਿੱਚ ਵੀ ਡੱਟ ਕੇ ਵਿਰੋਧ ਕੀਤਾ ਗਿਆ ਹੈ।

ਉਨ੍ਹਾਂ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੂੰ 11 ਜਨਵਰੀ ਦੀ ਭੁੱਚੋ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਤੇ ਕਾਂਗਰਸੀ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਡਿਊਟੀਆਂ ਲਾਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਰਾਜਨ ਗਰਗ ਤੇ (ਦਿਹਾਤੀ) ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਸਭ ਦਾ ਧੰਨਵਾਦ ਕੀਤਾ।

Advertisement

ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਜੀਤ ਮਹਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਗੁਰਜੰਟ ਸਿੰਘ ਕੁੱਤੀਵਾਲ, ਰੁਪਿੰਦਰ ਕੌਰ ਰੂਬੀ ਜਗਦੇਵ ਸਿੰਘ ਕਮਾਲੂ (ਸਾਰੇ ਸਾਬਕਾ ਵਿਧਾਇਕ), ਸਾਬਕਾ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ, ਪੀਪੀਸੀਸੀ ਦੇ ਡੈਲੀਗੇਟ ਕੇਕੇ ਅਗਰਵਾਲ, ਮਾਰਕਫ਼ੈੱਡ ਪੰਜਾਬ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਅਰੁਣ ਵਧਾਵਣ, ਡਾ. ਜੀਵਨਜੋਤ ਪੱਟੀ, ਕਿਰਨਜੀਤ ਸਿੰਘ ਗਹਿਰੀ, ਸੁਰਿੰਦਰਜੀਤ ਸਿੰਘ ਸਾਹਨੀ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਗੋਨਿਆਣਾ, ਜਸ ਬੱਜੋਆਣਾ, ਭੁਪਿੰਦਰ ਗੋਰਾ, ਲਖਵਿੰਦਰ ਸਿੰਘ ਲੱਕੀ, ਲਖਵਿੰਦਰ ਸਿੰਘ ਲੱਖਾ, ਹਰਵਿੰਦਰ ਲੱਡੂ, ਮਾਧਵ ਸ਼ਰਮਾ, ਰਣਜੀਤ ਸਿੰਘ ਸੰਧੂ, ਸੁਨੀਲ ਕੁਮਾਰ ਚੇਅਰਮੈਨ, ਇਕਬਾਲ ਸਿੰਘ ਸਾਬਕਾ ਚੇਅਰਮੈਨ ਹਾਜ਼ਰ ਸਨ।

Advertisement

Advertisement
×