ਕਾਲਾ ਢਿੱਲੋਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ’ਤੇ ਕਾਂਗਰਸੀ ਖੁਸ਼
ਪਾਰਟੀ ਹਾਈ ਕਮਾਂਡ ਦੇ ਫ਼ੈਸਲੇ ਦਾ ਸਵਾਗਤ; ਪਾਰਟੀ ਮਜ਼ਬੂਤ ਹੋਣ ਦਾ ਦਾਅਵਾ
ਕਾਂਗਰਸ ਹਾਈ ਕਮਾਂਡ ਵੱਲੋਂ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਹਲਕਾ ਮਹਿਲ ਕਲਾਂ ਦੇ ਪਾਰਟੀ ਆਗੂ ਤੇ ਵਰਕਰ ਬਹੁਤ ਖੁਸ਼ ਹਨ। ਉਨ੍ਹਾਂ ਪਾਰਟੀ ਹਾਈ ਕਮਾਂਡ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਗੂਆਂ ਦਾ ਧੰਨਵਾਦ ਕੀਤਾ।
ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਸਰਬਜੀਤ ਸਿੰਘ ਸਰਬੀ, ਜ਼ਿਲ੍ਹਾ ਸਕੱਤਰ ਬਲਵੰਤ ਰਾਏ ਸ਼ਰਮਾ ਹਮੀਦੀ, ਐੱਸ ਸੀ ਡਿਪਾਰਟਮੈਂਟ ਦੇ ਚੇਅਰਮੈਨ ਜਸਮੇਲ ਸਿੰਘ ਡੇਆਰੀਵਾਲਾ, ਸੀਨੀਅਰ ਆਗੂ ਗੁਰਮੇਲ ਸਿੰਘ ਮੌੜ, ਬੰਨੀ ਖਹਿਰਾ, ਐਡਵੋਕੇਟ ਬਲਦੇਵ ਸਿੰਘ ਪੇਧਨੀ, ਕਿਸਾਨ ਸੈੱਲ ਬਲਾਕ ਪ੍ਰਧਾਨ ਦਲਜੀਤ ਸਿੰਘ ਮਾਨ, ਐਡਵੋਕੇਟ ਜਸਵੀਰ ਸਿੰਘ ਖੇੜੀ, ਡਾ. ਗੁਰਪ੍ਰੀਤ ਸਿੰਘ ਚੀਮਾ, ਡਾ. ਬੱਬੂ ਵੜੈਚ ਅਤੇ ਜੱਸਾ ਜੋਧਪੁਰ ਨੇ ਕਿਹਾ ਕਿ ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ ਮਜ਼ਬੂਤ ਹੋਈ ਹੈ। ਕਾਲਾ ਢਿੱਲੋਂ ਨੇ ਉਸ ਸਮੇਂ ਬਰਨਾਲਾ ਜ਼ਿਮਨੀ ਚੋਣ ਜਿੱਤੀ, ਜਦੋਂ ਪੂਰੇ ਪੰਜਾਬ ਵਿਚ ਕਾਂਗਰਸ ਸਿਰਫ਼ ਇੱਕੋ ਸੀਟ ਜਿੱਤੀ ਸੀ। ਆਗੂਆਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਨ ਨੇ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਦਿਆਂ ਉਨ੍ਹਾਂ ਨੂੰ ਦੂਜੀ ਵਾਰ ਜ਼ਿਲ੍ਹਾ ਬਰਨਾਲਾ ਦੀ ਜ਼ਿੰਮੇਵਾਰੀ ਸੌਂਪੀ ਹੈ। ਜ਼ਿਲ੍ਹੇ ਦੇ ਸਮੁੱਚੇ ਵਰਕਰ ਉਨ੍ਹਾਂ ਨਾਲ ਜ਼ਮੀਨੀ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ ਅਤੇ 2027 ਮੌਕੇ ਤਿੰਨੇ ਸੀਟਾਂ ਪਾਰਟੀ ਦੀ ਝੋਲੀ ਪਾਉਣਗੇ।

