DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress Workers Join Insaaf Rally: ਜ਼ੀਰਾ ਦੀ ਅਗਵਾਈ ਹੇਠ ਕਾਂਗਰਸੀ ਸੰਗਰੂਰ ਰੈਲੀ ’ਚ ਪੁੱਜੇ

‘ਵੱਡੇ ਐਲਾਨਾਂ ਦੀ ਬਜਾਇ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਨਤੀਜੇ ਚਾਹੀਦੇ ਨੇ’

  • fb
  • twitter
  • whatsapp
  • whatsapp
Advertisement

ਸੰਗਰੂਰ ਦੇ ਫੱਗੂਵਾਲ ਵਿੱਚ ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਵਿੱਚ ਸ਼ਮੂਲੀਅਤ ਲਈ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵੱਲੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਉਨ੍ਹਾਂ ਦੀ ਰਿਹਾਇਸ਼ ਤੋਂ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਅੱਜ ਅਜਿਹੇ ਦੌਰ ਵਿੱਚੋਂ ਲੰਘ ਰਿਹਾ ਹੈ ਜਿੱਥੇ ਨਸ਼ਿਆਂ ਦਾ ਫੈਲਾਅ, ਬੇਰੁਜ਼ਗਾਰੀ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਡੇ-ਵੱਡੇ ਐਲਾਨਾਂ ਦੀ ਬਜਾਏ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਨਤੀਜੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਦਾਅਵੇ ਕਰਨਾ ਕਾਫ਼ੀ ਨਹੀਂ ਸਗੋਂ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਵਿਰੁੱਧ ਨਿਰਪੱਖ ਅਤੇ ਸਖ਼ਤ ਕਾਰਵਾਈ ਕਰਨੀ ਲਾਜ਼ਮੀ ਹੈ। ਇਸ ਮੌਕੇ ਮਹਿਕਦੀਪ ਸਿੰਘ ਜ਼ੀਰਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਡਾ. ਰਛਪਾਲ ਸਿੰਘ, ਗੁਰਭਗਤ ਗਿੱਲ ਐੱਮ ਸੀ, ਸੁਰਜੀਤ ਸਿੰਘ, ਸ਼ਿਵ ਸਾਗਰ ਸ਼ਰਮਾ ਮੱਖੂ, ਰੋਸ਼ਨ ਲਾਲ ਬਿੱਟਾ, ਲਖਵਿੰਦਰ ਸਿੰਘ ਜੌੜਾ, ਰੋਮੀ ਚੋਪੜਾ, ਮੁਕੇਸ਼ ਸ਼ਰਮਾ, ਨੀਰਜ ਸ਼ਰਮਾ, ਜਨਕ ਰਾਜ ਸ਼ਰਮਾ ਆਦਿ ਹਾਜ਼ਰ ਸਨ।

ਤਲਵੰਡੀ ਭਾਈ (ਸੁਦੇਸ਼ ਕੁਮਾਰ ਹੈਪੀ): ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਵਿੱਚ ਹਲਕੇ ਦੇ ਕਾਂਗਰਸੀ ਕਾਰਕੁਨਾਂ ਦਾ ਵੱਡਾ ਕਾਫ਼ਲਾ ਕਾਂਗਰਸ ਦੀ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਇਆ। ਇਹ ਕਾਫ਼ਲਾ ਤਲਵੰਡੀ ਭਾਈ ਦੇ ਮੋਗਾ-ਫ਼ਿਰੋਜ਼ਪੁਰ ਕੌਮੀ ਮਾਰਗ ਦੇ ਪੁਲ ਹੇਠੋਂ ਰਵਾਨਾ ਹੋਇਆ ਜਿਸਦੀ ਰਵਾਨਗੀ ਮੌਕੇ ਕਾਂਗਰਸੀ ਕਾਰਕੁਨਾਂ ਨੇ ਨਾਅਰੇਬਾਜ਼ੀ ਕੀਤੀ। ਆਸ਼ੂ ਬੰਗੜ ਨੇ ਕਾਰਕੁਨਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਸ਼ਾਸਨ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਸੂਬੇ ਨੂੰ ਅੱਗੇ ਤੋਰਨ ਦੀ ਸਮਰੱਥਾ ਰੱਖਦੀ ਹੈ। ਇਸ ਮੌਕੇ ਸਰਬਜੀਤ ਕੌਰ ਬਰਾੜ ਮੁੱਦਕੀ, ਰਜਿੰਦਰ ਛਾਬੜਾ, ਰੂਪ ਲਾਲ ਵੱਤਾ, ਗੁਰਬਖ਼ਸ਼ ਸਿੰਘ ਮੱਪਾ ਬਰਾੜ, ਹਰਦੀਪ ਸਿੰਘ ਹੈਪੀ, ਸੇਵਾ ਬਰਾੜ, ਬੀਤਾ ਬਰਾੜ, ਜਗਸੀਰ ਸਿੰਘ ਖੋਸਾ, ਤਰਸੇਮ ਲਾਲ ਵੱਤਾ, ਭੁਪਿੰਦਰ ਸਿੰਘ ਭਿੰਦਾ ਨੰਬਰਦਾਰ ਤੇ ਬਲਬੀਰ ਸਿੰਘ ਸੰਧੂ ਮੁੱਦਕੀ ਆਦਿ ਆਗੂ ਤੇ ਕਾਰਕੁਨ ਹਾਜ਼ਰ ਸਨ।

Advertisement

ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ: ਫਤਿਹ ਬਾਦਲ

ਲੰਬੀ (ਇਕਬਾਲ ਸਿੰਘ ਸ਼ਾਂਤ): ਸੰਗਰੂਰ ਵਿੱਚ ਕਾਂਗਰਸ ਦੀ ਇਨਸਾਫ਼ ਰੈਲੀ ਵਿੱਚ ਲੰਬੀ ਹਲਕੇ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਦੇ ਸੂਬਾ ਸਹਿ-ਪ੍ਰਬੰਧਕ ਫਤਹਿ ਸਿੰਘ ਬਾਦਲ ਦੀ ਅਗਵਾਈ ਹੇਠ ਕਰੀਬ ਹਜ਼ਾਰ ਵਰਕਰਾਂ ਨੇ ਸ਼ਮੂਲੀਅਤ ਕੀਤੀ। ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਬੱਸਾਂ ਅਤੇ ਗੱਡੀਆਂ ਰਾਹੀਂ ਵਰਕਰ ਪਿੰਡ ਬਾਦਲ ਵਿੱਚ ਸੀਨੀਅਰ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਬਾਦਲ ਦੀ ਰਿਹਾਇਸ਼ ਤੋਂ ਕਾਫ਼ਲੇ ਦੇ ਰੂਪ ਵਿੱਚ ਰਵਾਨਾ ਹੋਏ। ਫਤਹਿ ਬਾਦਲ ਸਿਹਤਮੰਦ ਤੇ ਖੁਸ਼ਹਾਲ ਲੰਬੀ ਹਲਕਾ ਮੁਹਿੰਮ ਤਹਿਤ ਲੜੀਵਾਰ ਸਿਹਤ ਕੈਂਪ ਲਾਉਣ ਦੇ ਨਾਲ-ਨਾਲ ਪਾਰਟੀ ਦੀਆਂ ਸਰਗਰਮੀਆਂ ਵਿੱਚ ਵੀ ਜੁਟੇ ਹੋਏ ਹਨ। ਰੈਲੀ ਲਈ ਉਨ੍ਹਾਂ ਵੱਲੋਂ ਕਈ ਦਿਨਾਂ ਤੋਂ ਲਾਮਬੰਦੀ ਕੀਤੀ ਜਾ ਰਹੀ ਸੀ ਅਤੇ ਭਰਵੀਂ ਸ਼ਮੂਲੀਅਤ ਲਈ ਫਤਹਿ ਟੀਮ ਦੀਆਂ ਡਿਊਟੀਆਂ ਲਾਈਆਂ ਗਈਆਂ ਸਨ। ਫਤਿਹ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਰੈਲੀ ਨੇ ਪੰਜਾਬ ਵਿੱਚ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਲੰਬੀ ਹਲਕੇ ਤੋਂ ਵੀ ਕਾਂਗਰਸ ਵੱਡੇ ਫ਼ਰਕ ਨਾਲ ਜਿੱਤੇਗੀ। ਉਨ੍ਹਾਂ ਰੈਲੀ ਵਿੱਚ ਪੁੱਜੇ ਵਰਕਰਾਂ ਦਾ ਧੰਨਵਾਦ ਕੀਤਾ।

Advertisement
Advertisement
×