ਕਾਂਗਰਸੀ ਵਰਕਰਾਂ ਦੀ ਮੀਟਿੰਗ
: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਬਲਾਕ ਭਗਤਾ ਭਾਈ ਤੇ ਬਲਾਕ ਫੂਲ ਦੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜ਼ਸ਼ਨ ਚਹਿਲ ਦੇ ਘਰ ਪਿੰਡ ਜਲਾਲ ਵਿੱਚ ਹੋਈ। ਇਸ ਮੌਕੇ ਹਲਕਾ ਆਬਜ਼ਰਵਰ ਸਤਪਾਲ ਸਿੰਘ ਫੂਲੇਵਾਲਾ, ਕੋਆਰਡੀਨੇਟਰ ਬਰਜਿੰਦਰ ਸਿੰਘ ਬਠਿੰਡਾ, ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਭਾਈ ਦਵਿੰਦਰ ਸਿੰਘ ਮੁਕਤਸਰ ਅਤੇ ਸੋਸ਼ਲ ਮੀਡੀਆ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਬਲਾਕ ਭਗਤਾ ਭਾਈ ਦੇ ਪ੍ਰਧਾਨ ਅੰਗਰੇਜ ਸਿੰਘ ਸਿਰੀਏਵਾਲਾ ਅਤੇ ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਸਿੰਘ ਭਾਈਰੂਪਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਨਿਰਦੇਸ਼ਾਂ ਤਹਿਤ ਬਲਾਕ ਭਗਤਾ ਭਾਈ ਤੇ ਫੂਲ ’ਚ 31 ਮੈਂਬਰੀ ਕਮੇਟੀਆਂ ਬਣਾਉਣ ਤੋਂ ਇਲਾਵਾ ਬੂਥ ਪੱਧਰ ’ਤੇ ਕਮੇਟੀਆਂ ਕਾਇਮ ਕੀਤੀਆਂ ਗਈਆਂ ਹਨ। ਇਸ ਮੌਕੇ ਹੇਮ ਰਾਜ ਕਾਲਾ ਜਲਾਲ, ਜਗਸੀਰ ਸੈਕਟਰੀ, ਬਲਾਕ ਸਮਿਤੀ ਮੈਂਬਰ ਪਰਮਜੀਤ ਸਿੰਘ, ਹਰਜੀਵਨ ਬਰਾੜ, ਸੁਰਿੰਦਰ ਕੁੱਕੂ, ਰਿੰਪਲ ਭੱਲਾ ਹਾਜ਼ਰ ਸਨ।