ਲਖਵੀਰ ਸਿੰਘ ਚੀਮਾ
ਟੱਲੇਵਾਲ, 21 ਅਗਸਤ
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕਾਂਗਰਸ ਪਾਰਟੀ ਦੇ ਆਗੂਆਂ ਦਾ ਇੱਕ ਵਫ਼ਦ ਗੁਰਦੀਪ ਸਿੰਘ ਦੀਵਾਨਾ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਵਿੱਚ ਮਿਲਿਆ ਅਤੇ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਕਾਂਗਰਸੀ ਆਗੂਆਂ ਨੇ ਪ੍ਰਧਾਨ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਹਾਲਾਤ ਤੋਂ ਜਾਣੂੰ ਕਰਵਾਇਆ। ਇਸ ਮੌਕੇ ਗੁਰਦੀਪ ਸਿੰਘ ਦੀਵਾਨਾ, ਸਾਬਕਾ ਬਲਾਕ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਕਲਾਂ, ਸੁਖਵਿੰਦਰ ਸਿੰਘ ਗੋਰਾ, ਸਰਪੰਚ ਰਣਧੀਰ ਸਿੰਘ ਦੀਵਾਨਾ, ਮਨਜੀਤ ਸਿੰਘ ਸਰਪੰਚ ਛੀਨੀਵਾਲ ਖੁਰਦ ਅਤੇ ਪ੍ਰਗਟ ਸਿੰਘ ਛੀਨੀਵਾਲ ਖੁਰਦ ਯੂਥ ਪ੍ਰਧਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਸਿੱਧੂ ਨੂੰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ ਗਿਆ ਹੈ ਕਿ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹਲਕਾ ਮਹਿਲ ਕਲਾਂ ਦੇ ਕਾਂਗਰਸੀਆਂ ਦੀ ਹੀ ਸੁਣਵਾਈ ਨਹੀਂ ਹੋ ਰਹੀ, ਜਿਸ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਜਿਹਾ ਉਮੀਦਵਾਰ ਦੇਵੇ, ਜੋ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਸੁਣਵਾਈ ਕਰੇ। ਉਨ੍ਹਾਂ ਕਿਹਾ ਕਿ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸਭ ਨੂੰ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਅਮਰਜੀਤ ਸਿੰਘ ਭੋਤਨਾ, ਗੁਰਪ੍ਰੀਤ ਸਿੰਘ ਦੀਵਾਨਾ, ਚਰਨਜੀਤ ਸਿੰਘ ਕਿਰਪਾਲ ਸਿੰਘ ਵਾਲਾ ਅਤੇ ਜੱਸ ਸਿੰਘ ਛੀਨੀਵਾਲ ਵੀ ਹਾਜ਼ਰ ਸਨ।