ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਸਾਂਝੀ ਜ਼ਿੰਮੇਵਾਰੀ: ਸ਼ੈਲਜਾ

ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ; ਵੱਖ-ਵੱਖ ਥਾਈ ਖੇਡ ਦਿਵਸ ਮਨਾਇਆ
ਸਿਰਸਾ ’ਚ ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਕੁਮਾਰੀ ਸ਼ੈਲਜਾ।
Advertisement

ਸਿਰਸਾ ਲੋਕ ਸਭਾ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਨੌਜਵਾਨ ਖਿਡਾਰੀਆਂ ਨੂੰ ‘ਹਾਕੀ ਜਾਦੂਗਰ’ ਮੇਜਰ ਧਿਆਨਚੰਦ ਨੂੰ ਆਪਣਾ ਰੋਲ ਮਾਡਲ ਮੰਨਣਾ ਚਾਹੀਦਾ ਹੈ। ਮੇਜਰ ਧਿਆਨਚੰਦ ਨੇ ਉਸ ਸਮੇਂ ਦੇਸ਼ ਦਾ ਮਾਣ ਵਧਾਇਆ ਜਦੋਂ ਸਾਡੇ ਕੋਲ ਖੇਡਾਂ ਦੇ ਮਾਮਲੇ ਵਿੱਚ ਸਾਧਨਾਂ ਦੀ ਬਹੁਤ ਹੀ ਕਮੀ ਸੀ। ਇਸ ਦੇ ਬਾਵਜੂਦ ਉਹ ਤਿੰਨ ਵਾਰ ਓਲੰਪਿਕ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵਿਕਾਸ ਖੇਡਾਂ ਰਾਹੀਂ ਵੀ ਹੁੰਦਾ ਹੈ ਅਤੇ ਖੇਡਾਂ ਸਾਨੂੰ ਅਨੁਸ਼ਾਸਨ ਨਾਲ ਜਿਊਣ ਦੀ ਕਲਾ ਸਿਖਾਉਂਦੀਆਂ ਹਨ। ਨੌਜਵਾਨ ਪੀੜ੍ਹੀ ਦਾ ਖੇਡਾਂ ’ਚ ਚੰਗਾ ਭਵਿੱਖ ਹੈ। ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਸਾਡੀ ਜ਼ਿੰਮੇਵਾਰੀ ਹੈ। ਖੇਡਾਂ ਰਾਹੀਂ ਹੀ ਬੱਚਿਆਂ ਨੂੰ ਬੁਰੀ ਸੰਗਤ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਹ ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਟੇਡੀਅਮ ਕਰਵਾਏ ਗਏ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਾਕੀ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।

ਸ਼ਹਿਣਾ (ਪੱਤਰ ਪ੍ਰੇਰਕ): ਨੌਜਵਾਨ ਸਭਾ ਸ਼ਹਿਣਾ ਨੇ ਖੇਡ ਦਿਵਸ ਮਨਾਇਆ। ਡਾਕਟਰ ਨਛੱਤਰ ਸਿੰਘ ਸੰਧੂ ਨੇ ਕਿਹਾ ਕਿ ਇਹ ਖੇਡ ਦਿਵਸ 29 ਅਗਸਤ ਨੂੰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਅੱਜ ਖੇਡ ਦਿਵਸ ਮੌਕੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦਿੱਤਾ।

Advertisement

ਗਿੱਦੜਬਾਹਾ (ਪੱਤਰ ਪ੍ਰੇਰਕ): ਸਥਾਨਕ ਐੱਮਐੱਮਡੀ ਡੀਏਵੀ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਅੰਤਰਰਾਸ਼ਟਰੀ ਖੇਡ ਦਿਵਸ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰਿੰ. ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਮਨਾਇਆ ਗਿਆ। ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਖੇਡਾਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਡਾ. ਚੰਦਰ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ।

ਲੋਕਤੰਤਰ ਬਚਾਉਣ ਲਈ ਆਵਾਜ਼ ਬੁਲੰਦ ਕਰਨੀ ਪਵੇਗੀ: ਸ਼ੈਲਜਾ

ਏਲਨਾਬਾਦ (ਜਗਤਾਰ ਸਮਾਲਸਰ): ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਅੱਜ ਰਾਣੀਆਂ ਹਲਕੇ ਦੇ ਪਿੰਡਾਂ ਖਾਰੀਆਂ, ਚੱਕਾਂ, ਮਮੜ ਖੇੜਾ, ਢੁੱਡੀਆਂਵਾਲੀ, ਜੀਵਨ ਨਗਰ (ਪੈਟਰੋਲ ਪੰਪ), ਨਕੌੜਾ ਅਤੇ ਰਾਣੀਆਂ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ 36 ਬਰਾਦਰੀਆਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਨਾਲ ਅੱਗੇ ਵਧ ਰਹੀ ਹੈ। ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਪਣੇ ਮੁੱਦਿਆਂ ਲਈ ਲੜਨਾ ਚਾਹੀਦਾ ਹੈ ਤਾਂ ਜੋ ਕੇਂਦਰ ਦੀ ਭਾਜਪਾ ਸਰਕਾਰ ਨੂੰ ਜਗਾਇਆ ਜਾ ਸਕੇ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਅੱਜ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ।

Advertisement
Show comments